ਗੋਲੀਕਾਂਡ ਮਾਮਲੇ ''ਚ ਕਿਸੇ ਨੂੰ ਵੀ ''ਕਲੀਨ ਚਿੱਟ'' ਨਹੀਂ ਦਿੱਤੀ ਗਈ : ਸਿੱਟ

Monday, Apr 29, 2019 - 08:41 AM (IST)

ਗੋਲੀਕਾਂਡ ਮਾਮਲੇ ''ਚ ਕਿਸੇ ਨੂੰ ਵੀ ''ਕਲੀਨ ਚਿੱਟ'' ਨਹੀਂ ਦਿੱਤੀ ਗਈ : ਸਿੱਟ

ਚੰਡੀਗੜ੍ਹ/ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ 'ਚ ਤਫ਼ਤੀਸ਼ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂਮੀਡੀਆ ਰਿਪੋਰਟਾਂ ਨੂੰ ਸਪੱਸ਼ਟ ਤੌਰ 'ਤੇ ਖਾਰਜ ਕੀਤਾ ਹ, ਜਿਨ੍ਹਾਂ 'ਚ ਕੁਝ ਵਿਅਕਤੀਆਂ ਨੂੰ ਉਕਤ ਕੇਸ 'ਚ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਉਸ ਵੱਲੋਂ ਸਿਰਫ਼ ਇੱਕ ਦੋਸ਼ੀ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਅਤੇ ਕਈ ਪਹਿਲੂਆਂ 'ਤੇ ਤਫਤੀਸ਼ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਤਫਤੀਸ਼ ਮੁਕੰਮਲ ਹੋਣ ਤੱਕ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ 792 ਪੇਜ਼ ਦਾ ਚਲਾਨ, ਜਿਸ ਦਾ ਮੀਡੀਆ ਰਿਪੋਰਟਾਂ ਵਿੱਚ ਵੀ ਜ਼ਿਕਰ ਕੀਤਾ ਗਿਆ ਹੈ, ਉਹ ਸਿਰਫ਼ ਇੱਕ ਦੋਸ਼ੀ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਪੇਸ਼ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਹ ਚਲਾਨ ਠੋਸ ਸਬੂਤਾਂ 'ਤੇ ਅਧਾਰਿਤ ਹੈ, ਜਿਸ ਵਿੱਚ ਅਜੇ ਵੀ ਕਈ ਪਹਿਲੂਆਂ 'ਤੇ ਦੋਸ਼ੀ ਖਿਲਾਫ਼ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਤਰਤੀਮਾ ਚਲਾਨ (ਸਪਲੀਮੈਂਟਰੀ ਚਲਾਨ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਕਿਹਾ ਕਿ ਅਸਲ 'ਚ ਜਾਂਚ ਅਜੇ ਜਾਰੀ ਹੈ ਅਤੇ ਕਿਸੇ ਨੂੰ ਵੀ ਕਲੀਨ ਚਿੱਟ ਦੇਣ ਦੀ ਅਜੇ ਕੋਈ ਸੰਭਾਵਨਾ ਨਹੀਂ ਬਣਦੀ। ਅਧੂਰੀ ਜਾਂਚ ਦੇ ਆਧਾਰ ਤੇ ਚਲਾਨ ਵਜੋਂ ਪੇਸ਼ ਕੀਤੇ ਗਏ ਇੱਕ ਦਸਤਾਵੇਜ਼ ਨੂੰ ਉਨ•ਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ ਜਿਨ•ਾਂ ਦਾ ਚਲਾਨ ਵਿਚ ਜ਼ਿਕਰ ਨਹੀਂ ਕੀਤਾ ਗਿਆ। ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਉਕਤ ਮੀਡੀਆ ਰਿਪੋਰਟਾਂ ਨੇ ਖੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ਸਿੱਟ ਵੱਲੋਂ ਐਫ.ਆਈ.ਆਰ. ਵਿੱਚ ਦਰਜ ਅਜੇ ਵੀ ਘੱਟੋ ਘੱਟ ਐਸ.ਪੀ. ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਅਮਰਜੀਤ ਸਿੰਘ ਨਾਮੀ 3 ਵਿਅਕਤੀਆਂ ਖਿਲਾਫ਼ ਚਲਾਨ ਪੇਸ਼ ਕੀਤਾ ਜਾਵੇਗਾ, ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤੱਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ 'ਤੇ ਅਧਾਰਿਤ ਹੈ। ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਕਤ ਕੇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News