ਬਹਿਬਲ ਕਲਾਂ ਗੋਲੀਕਾਂਡ: ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਤਲਬ

02/21/2019 6:43:11 PM

ਜਲੰਧਰ/ਫਰੀਦਕੋਟ— ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਤਲਬ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਨੂੰ ਨੋਟਿਸ ਭੇਜ ਕੇ 25 ਫਰਵਰੀ ਨੂੰ ਚੰਡੀਗੜ੍ਹ ਸਥਿਤ ਪੁਲਸ ਹੈੱਡਕੁਆਟਰ 'ਚ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਸਭ ਤੋਂ ਉੱਚ ਅਧਿਕਾਰੀ ਹਨ, ਜਿਨ੍ਹਾਂ ਤੋਂ ਜਿਨ੍ਹਾਂ ਤੋਂ ਹੁਣ ਸਿੱਟ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। 
ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੇ ਕਰੀਬੀ ਮੰਨੇ ਜਾਂਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਆਈ. ਡੀ. ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਸਾਬਕਾ ਡੀ. ਜੀ. ਪੀ. 'ਤੇ ਵੀ ਘੇਰਾ ਪਾ ਲਿਆ ਹੈ। ਪਰਮਰਾਜ ਉਮਰਾਨੰਗਰ ਨੂੰ ਸੋਮਵਾਰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ 4 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।


shivani attri

Content Editor

Related News