ਹੁਣ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਸੰਮਨ ਜਾਰੀ, SIT ਨੇ 6 ਸਤੰਬਰ ਨੂੰ ਬੁਲਾਇਆ

Thursday, Sep 01, 2022 - 09:11 AM (IST)

ਹੁਣ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਸੰਮਨ ਜਾਰੀ, SIT ਨੇ 6 ਸਤੰਬਰ ਨੂੰ ਬੁਲਾਇਆ

ਚੰਡੀਗੜ੍ਹ (ਅਸ਼ਵਨੀ) : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਸੰਮਨ ਜਾਰੀ ਕਰਨ ਤੋਂ ਬਾਅਦ ਹੁਣ ਬਹਿਬਲਕਲਾਂ ਮਾਮਲੇ 'ਚ ਵੀ ਐੱਸ. ਆਈ. ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਪਤਨੀ ਦੇ ਨਾਂ 'ਤੇ ਸਰਪੰਚੀ ਨਹੀਂ ਕਰ ਸਕਣਗੇ ਘਰਵਾਲੇ, ਜਾਰੀ ਹੋਏ ਸਖ਼ਤ ਹੁਕਮ

ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕਰਦਿਆਂ 6 ਸਤੰਬਰ ਨੂੰ ਪੁੱਛਗਿੱਛ ਲਈ ਐੱਸ. ਆਈ. ਟੀ. ਦੇ ਸਾਹਮਣੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ 'ਚ ਬਣਾਈ ਗਈ ਐੱਸ. ਆਈ. ਟੀ. ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ ਪਰ ਸੁਖਬੀਰ ਬਾਦਲ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਦੇ DGP ਵੀ. ਕੇ. ਭਾਵਰਾ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਖ਼ਤਮ ਹੋ ਰਹੀ 2 ਮਹੀਨੇ ਦੀ ਛੁੱਟੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News