ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT ਨੇ ਨੋਟਿਸ ਜਾਰੀ ਕਰਕੇ ਜਨਤਾ ਨੂੰ ਕੀਤੀ ਖ਼ਾਸ ਅਪੀਲ

Monday, May 17, 2021 - 04:31 PM (IST)

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT ਨੇ ਨੋਟਿਸ ਜਾਰੀ ਕਰਕੇ ਜਨਤਾ ਨੂੰ ਕੀਤੀ ਖ਼ਾਸ ਅਪੀਲ

ਫਰੀਦਕੋਟ (ਜਗਤਾਰ)— ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਸਿੱਟ ਦੇ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਜ਼ਰੀਏ ਬੁਰਜ ਜਵਾਹਰ ਸਿੰਘ ਵਾਲਿਆਂ ਤੋਂ ਸਰੂਪ ਚੋਰੀ ਕਰਨ ਦੇ ਮਾਮਲੇ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਇਸ ਮਾਮਲੇ ’ਚ ਕੋਈ ਜਾਣਕਾਰੀ ਜਾਂ ਸਬੂਤ ਮਿਲਣ ਤਾਂ ਉਹ ਨੋਟਿਸ ’ਚ ਦਿੱਤੇ ਗਏ ਮੋਬਾਇਲ ਨੰਬਰ ’ਤੇ ਫ਼ੋਨ ਜਾਂ ਉਨ੍ਹਾਂ ਨੂੰ ਵਟਸਐਪ ਕਰਨ। ਇਹ ਵੀ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਨੋਟਿਸ ’ਚ ਸਿੱਟ ਦੇ ਮੁੱਖ ਆਈ. ਜੀ. ਪਰਮਾਰ, ਏ. ਆਈ. ਜੀ. ਰਜਿੰਦਰ ਸਿੰਘ ਜੋਹਲ ਅਤੇ ਇੰਸਪੈਕਟਰ ਦਲਬੀਰ ਸਿੰਘ ਦਾ ਮੋਬਾਇਲ ਨੰਬਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ:  ਜਲੰਧਰ ਵਿਖੇ ਸਪਾ ਸੈਂਟਰ 'ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ 'ਚ ਹੌਲੀ-ਹੌਲੀ ਹੋ ਰਹੇ ਨੇ ਵੱਡੇ ਖ਼ੁਲਾਸੇ

PunjabKesari

ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗਠਿਤ ਕੀਤੀ ਗਈ ਨਵੀਂ ਛੇਵੀਂ ਐੱਸ.ਆਈ. ਟੀ. ਨੇ ਮਾਮਲੇ ‘ਤੇ ਆਪਣੀ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੁਖੀ ਏ. ਡੀ. ਜੀ. ਪੀ. ਵਿਜੀਲੈਂਸ ਐੱਲ. ਕੇ. ਯਾਦਵ ਨੇ ਆਪਣੇ ਸਹਿਯੋਗੀ ਮੈਂਬਰਾਂ ਨਾਲ ਬੀਤੇ ਦਿਨੀਂ ਕੋਟਕਪੂਰਾ ਵਿਖੇ ਮੌਕੇ ਦਾ ਜਾਇਜ਼ਾ ਲਿਆ ਸੀ। ਜਾਂਚ ਟੀਮ ਨੇ ਇਸ ਦੌਰੇ ਦੌਰਾਨ ਕਿਸੇ ਨਾਲ ਕੋਈ ਗੱਲਬਾਤ ਨਹੀਂ ਕੀਤੀ ਸੀ। ਇਸ ਜਾਂਚ ਟੀਮ ਨੂੰ 6 ਮਹੀਨਿਆਂ ਦੇ ਵਿੱਚ ਆਪਣੀ ਜਾਂਚ ਰਿਪੋਰਟ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਕਰਫ਼ਿਊ ਦੌਰਾਨ ਰੰਜਿਸ਼ ਤਹਿਤ ਬਾਬਾ ਸੋਢਲ ਮੰਦਿਰ ਨੇੜੇ ਚੱਲੀਆਂ ਗੋਲੀਆਂ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 7 ਮਈ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸ. ਆਈ. ਟੀ. ਦਾ ਗਠਨ ਕੀਤਾ। ਇਸ ਐੱਸ. ਆਈ. ਟੀ. ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਨਵੀਂ ਐੱਸ. ਆਈ. ਟੀ. ਦੇ ਮੈਂਬਰਾਂ ਨੂੰ ਕੁਝ ਵੀ ਲੀਕ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਬਣਾਈ ਗਈ ਨਵੀਂ ਸਿੱਟ ਵਿਚ ਏ. ਡੀ. ਜੀ. ਪੀ. ਵਿਜੀਲੈਂਸ ਐੱਲ. ਕੇ ਯਾਦਵ, ਫਰੀਦਕੋਟ ਦੇ ਡੀ. ਆਈ. ਜੀ. ਸੁਰਜੀਤ ਸਿੰਘ, ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਲ ਹਨ। 

ਇਹ ਵੀ ਪੜ੍ਹੋ: ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News