ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ

Friday, Aug 14, 2020 - 10:23 AM (IST)

ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ

ਫਰੀਦਕੋਟ(ਜਗਦੀਸ਼): ਬਹਿਬਲ ਕਲਾਂ ਗੋਲੀਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਐੱਫ.ਆਈ.ਆਰ. ਨੰਬਰ 130 ਵਿਚ 21 ਜੁਲਾਈ ਨੂੰ ਗ੍ਰਿਫਤਾਰ ਕੀਤੇ ਕੋਟਕਪੂਰਾ ਦੇ ਤਤਕਾਲੀ ਐੱਸ. ਐੱਚ. ਓ. ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਵਲੋਂ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ 'ਚ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕੀਤਾ ਕਰ ਦਿੱਤਾ ਸੀ ਅਤੇ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਨਾਲ ਲੋੜੀਂਦਾ ਰਿਕਾਰਡ 19 ਅਗਸਤ ਨੂੰ ਪੇਸ਼ ਕੀਤਾ ਜਾਵੇ ਅਤੇ ਇਸ ਦੀ ਸੁਣਵਾਈ 19 ਅਗਸਤ ਲਈ ਮੁਲਤਵੀ ਕਰ ਦਿੱਤੀ ਹੈ। ਗੁਰਦੀਪ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸੇ ਸਾਜਿਸ਼ ਤਹਿਤ ਫਰਜ਼ੀ ਤੌਰ 'ਤੇ ਫਸਾਇਆ ਗਿਆ ਹੈ ਅਤੇ ਉਨ੍ਹਾਂ ਦਾ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ: ਕੈਦੀ ਨੇ ਗੁਪਤ ਅੰਗ 'ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ

ਜ਼ਿਕਰਯੋਗ ਹੈ ਕਿ ਗੋਲੀਕਾਂਡ ਦੇ ਸਬੰਧ ਵਿਚ ਗੁਰਦੀਪ ਸਿੰਘ ਪੰਧੇਰ ਨੂੰ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਗੁਰਦੀਪ ਸਿੰਘ ਪੰਧੇਰ ਕੋਟਕਪੂਰਾ ਗੋਲੀਕਾਂਡ ਦਰਜ ਹੋਏ ਦੋ ਮਾਮਲਿਆਂ 'ਚ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ।ਇਸੇ ਦਰਮਿਆਨ ਕੋਟਕਪੂਰਾ ਗੋਲੀਕਾਂਡ 'ਚ ਗ੍ਰਿਫਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਚੱਲਦੇ ਮੁਕੱਦਮੇ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਈ ਲਾਸ਼


author

Shyna

Content Editor

Related News