ਬਹਿਬਲਕਲਾਂ ਗੋਲੀਕਾਂਡ 'ਚ ਨਾਮਜ਼ਦ ਗੁਰਦੀਪ ਸਿੰਘ ਪੰਧੇਰ ਦੋ ਦਿਨਾਂ ਰਿਮਾਂਡ 'ਤੇ

Tuesday, Jul 21, 2020 - 05:50 PM (IST)

ਬਹਿਬਲਕਲਾਂ ਗੋਲੀਕਾਂਡ 'ਚ ਨਾਮਜ਼ਦ ਗੁਰਦੀਪ ਸਿੰਘ ਪੰਧੇਰ ਦੋ ਦਿਨਾਂ ਰਿਮਾਂਡ 'ਤੇ

ਫਰੀਦਕੋਟ (ਜਗਤਾਰ): ਬਹਿਬਲ ਕਲਾਂ ਗੋਡੀਕਾਂਡ ਵਿਚ ਨਾਮਜ਼ਦ ਕੀਤੇ ਗਏ ਕੋਟਕਪੂਰਾ ਦੇ ਸਾਬਕਾ ਤੱਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਸਿੱਟ ਟੀਮ ਵੱਲੋਂ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਲਈ ਪੁਲਸ ਹਿਰਾਸਤ ਵਿਚ ਰੱਖਣ ਦਾ ਹੁਕਮ ਦਿੱਤਾ ਹੈ ।

ਇਹ ਵੀ ਪੜ੍ਹੋ:  ਫਿਰੋਜ਼ਪੁਰ 'ਚ ਕੁਦਰਤ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਜਨਾਨੀ ਦੀ ਮੌਕੇ 'ਤੇ ਮੌਤ

PunjabKesari

ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਸਾਬਕਾ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ ਵਿਚ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ ਸਨ ਪਰ ਇਸ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕਰਨ ’ਤੇ ਇਸ ਦਾ ਅਦਾਲਤ ਵਿਚੋਂ ਪੋਡਕਸ਼ਨ ਵਾਰੰਟ ਜਾਰੀ ਕਰਵਾ ਕੇ ਇਸ ਨੂੰ ਜੇਲ ਵਿਚੋਂ ਲਿਆ ਕੇ ਜੁਡੀਸ਼ੀਅਲ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਹ ਦੱਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਕਰਨ ਤੋਂ ਬਾਅਦ ਬਹਿਬਲ ਕਲਾਂ ਗੋਡੀਕਾਂਡ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਐੱਫ. ਆਈ. ਆਰ. ਨੰਬਰ 130 ਵਿਚ ਧਾਰਾ 120 ਦਾ ਵਾਧਾ ਕਰਦੇ ਹੋਏ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕੀਤਾ ਗਿਆ ਜਿੱਥੇ ਸਿੱਟ ਟੀਮ ਵੱਲੋਂ ਸੱਤ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਵੱਲੋਂ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: 20 ਕਰੋੜ ਦੀ ਲਾਗਤ ਨਾਲ ਜਲਿਆਂਵਾਲਾ ਬਾਗ ਦਾ ਹੋਇਆ ਸੁੰਦਰੀਕਰਨ (ਤਸਵੀਰਾਂ)


author

Shyna

Content Editor

Related News