ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ''ਚ ਨਵਾਂ ਮੋੜ, ਮੁਲਜ਼ਮ ਇੰਸਪੈਕਟਰ ਬਣਿਆ ਸਰਕਾਰੀ ਗਵਾਹ

Tuesday, Sep 15, 2020 - 06:33 PM (IST)

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ''ਚ ਨਵਾਂ ਮੋੜ, ਮੁਲਜ਼ਮ ਇੰਸਪੈਕਟਰ ਬਣਿਆ ਸਰਕਾਰੀ ਗਵਾਹ

ਫਰੀਦਕੋਟ (ਜਗਤਾਰ) : ਬਹਿਬਲ ਕਲਾ ਗੋਲ਼ੀ ਕਾਂਡ ਨਾਲ ਜੁੜੀਆਂ ਦੋ ਅਹਿਮ ਪਟੀਸ਼ਨਾਂ 'ਤੇ ਅੱਜ ਅਦਾਲਤ ਨੇ ਆਪਣਾ ਫ਼ੈਸਲਾ ਸਣਾ ਦਿੱਤਾ ਹੈ। ਪਹਿਲੀ ਪਟੀਸ਼ਨ ਵਿਚ ਬਹਿਬਲ ਕਲਾ ਗੋਲ਼ੀਕਾਂਡ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ ਵਿਚ ਇਸ ਗੋਲ਼ੀਕਾਂਡ 'ਚ ਨਾਮਜ਼ਦ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਲਈ ਅਰਜ਼ੀ ਦਿੱਤੀ ਸੀ, ਜਿਸ 'ਤੇ 10 ਸਤੰਬਰ ਨੂੰ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਸੁਣਵਾਈ ਹੋਈ ਅਤੇ ਅਦਾਲਤ ਵਲੋਂ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਅੱਜ ਇਸ ਪਟੀਸ਼ਨ 'ਤੇ ਫ਼ੈਸਲਾ ਦਿੰਦੇ ਹੋਏ ਅਦਾਲਤ ਵਲੋਂ ਐੱਸ. ਆਈ. ਟੀ. ਦੀ ਅਰਜ਼ੀ ਮਨਜ਼ੂਰ ਕਰ ਲਈ ਹੈ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਉਣ ਨੂੰ ਇਜਾਜ਼ਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਾਦਲਾਂ ਨੂੰ ਨਸੀਹਤ

ਦੂਜੀ ਪਟੀਸ਼ਨ ਜਿਹੜੀ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਮਾਰੇ ਗਏ ਸਿੱਖ ਕ੍ਰਿਸ਼ਨ ਭਗਵਾਨ ਦੇ ਭਰਾ ਰੇਸ਼ਮ ਸਿੰਘ ਨੇ ਦਾਇਰ ਕੀਤੀ ਸੀ, ਜਿਸ ਵਿਚ ਉਸ ਵਲੋਂ ਇੰਸਪੈਕਟਰ ਪ੍ਰਦੀਪ ਨੂੰ ਇਸ ਗੋਲ਼ੀਕਾਂਡ ਦਾ ਮੁੱਖ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਇਸ ਨੂੰ ਸਰਕਾਰੀ ਗਵਾਹ ਬਨਾਉਣ ਨੂੰ ਲੈ ਕੇ ਐੱਸ. ਆਈ. ਟੀ. ਦਾ ਵਿਰੋਧ ਕੀਤਾ ਸੀ ਪਰ ਅਦਾਲਤ ਵਲੋਂ ਰੇਸ਼ਮ ਸਿੰਘ ਦੀ ਅਰਜ਼ੀ ਖਾਰਜ਼ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ :  ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਜਲੰਧਰ ਦੀ ਧੀ ਨੂੰ ਐੱਨ. ਆਰ. ਆਈ. ਨੇ ਕਮਿਸ਼ਨਰ ਹੱਥ ਭੇਜਿਆ ਤੋਹਫਾ

ਦੱਸਣਯੋਗ ਹੈ ਕਿ ਪ੍ਰਦੀਪ ਸਿੰਘ ਤਤਕਾਲੀ ਐੱਸ. ਐੱਸ. ਪੀ. ਮੋਗਾ ਚਰਨਜੀਤ ਸਿੰਘ ਸ਼ਰਮਾ ਦਾ ਰੀਡਰ ਰਿਹਾ ਹੈ ਅਤੇ ਘਟਨਾਸਥਾਨ 'ਤੇ ਜਿੱਥੇ ਗੋਲੀ ਚੱਲਣ ਕਾਰਣ ਦੋ ਲੋਕਾਂ ਦੀ ਮੌਤ ਹੋ ਗਈ ਸੀ, ਉਸ ਸਮੇਂ ਐੱਸ. ਐੱਸ. ਪੀ. ਦੇ ਨਾਲ ਸੀ।

ਇਹ ਵੀ ਪੜ੍ਹੋ :  ਪੰਜਾਬ ਪੁਲਸ ਵਲੋਂ ਦੋ ਹੋਰ ਖ਼ਾਲਿਸਤਾਨੀ ਗ੍ਰਿਫ਼ਤਾਰ, ਅਸਲਾ ਬਰਾਮਦ


author

Gurminder Singh

Content Editor

Related News