ਬਹਿਬਲ ਕਲਾਂ ਗੋਲੀ ਕਾਂਡ 'ਚ ਆਈ. ਜੀ. ਉਮਰਾ ਨੰਗਲ ਗ੍ਰਿਫਤਾਰ
Monday, Feb 18, 2019 - 07:18 PM (IST)
ਚੰਡੀਗ਼ੜ੍ਹ : ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਨੇ ਇਸ ਮਾਮਲੇ ਵਿਚ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਕਰਦੇ ਹੋਏ ਉੱਚ ਪੁਲਸ ਅਧਿਕਾਰੀ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਆਈ. ਜੀ. ਉਮਰਾ ਨੰਗਲ ਨੂੰ ਗ੍ਰਿਫਤਾਰ ਕਰਨ ਦੀ ਇਹ ਇਸ ਮਾਮਲੇ ਵਿਚ ਸਭ ਤੋਂ ਵੱਡੀ ਕਾਰਵਾਈ ਹੈ। ਐੱਸ. ਆਈ. ਟੀ. ਨੇ ਬੀਤੇ ਦਿਨੀਂ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਸੰਮਨ ਭੇਜ ਕੇ ਬਕਾਇਦਾ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਵੀ ਕਿਹਾ ਸੀ, ਜਿਸ ਤੋਂ ਬਾਅਦ ਉਮਰਾ ਨੰਗਲ ਚੰਡੀਗੜ੍ਹ ਵਿਚ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਸਨ ਅਤੇ ਇਸ ਦੌਰਾਨ ਐੱਸ. ਆਈ. ਟੀ. ਨੇ ਆਈ. ਜੀ. ਪਾਸੋਂ ਕਾਫੀ ਲੰਮੇ ਸਮੇਂ ਤੱਕ ਪੁੱਛਗਿੱਛ ਕੀਤੀ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾ ਨੰਗਲ ਇਸ ਮਾਮਲੇ ਵਿਚ ਹਿਰਾਸਤ 'ਚ ਲਏ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਸੀ।