ਬਹਿਬਲ ਕਲਾਂ ਗੋਲ਼ੀਕਾਂਡ : ਅਦਾਲਤ ਨੇ 20 ਮਈ ਤੱਕ ਮੁਲਤਵੀ ਕੀਤੀ ਕੇਸ ਦੀ ਸੁਣਵਾਈ
Sunday, Apr 30, 2023 - 12:06 PM (IST)
ਫਰੀਦਕੋਟ (ਜਗਦੀਸ਼) : 2015 ਵਿਚ ਵਾਪਰੇ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀਕਾਂਡ ਕੇਸ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ’ਚ ਹੋਣੀ ਸੀ ਪਰ ਸਟੇਟਸ ਰਿਪੋਰਟ ਨਾ ਆਉਣ ਦੇ ਕਾਰਨ ਬੀਤੇ ਦਿਨ ਇਸ ਦੀ ਸੁਣਵਾਈ ਨਹੀਂ ਹੋ ਸਕੀ, ਜਿਸ ’ਤੇ ਅਦਾਲਤ ਵੱਲੋਂ ਸੁਣਵਾਈ 20 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਲੁਧਿਆਣਾ ਗੈਸ ਲੀਕ ਮਾਮਲੇ 'ਤੇ CM ਮਾਨ ਦਾ ਟਵੀਟ, ਕਿਹਾ- ਹਰ ਸੰਭਵ ਮਦਦ ਪਹੁੰਚਾਈ ਜਾ ਰਹੀ
ਸੁਣਵਾਈ ਦੌਰਾਨ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ , ਐੱਸ. ਐੱਚ. ਓ. ਬਾਜਾਖਾਨਾ ਅਮਰਜੀਤ ਸਿੰਘ ਕੁਲਾਰ, ਐੱਸ. ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਅਦਾਲਤ ’ਚ ਪੇਸ਼ ਹੋਏ ਜਦਕਿ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ , ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ’ਚ ਪੇਸ਼ ਨਹੀਂ ਹੋਏ, ਉਨ੍ਹਾਂ ਦੀ ਇਸ ਪੇਸ਼ੀ ਲਈ ਹਾਜ਼ਰੀ ਤੋਂ ਛੋਟ ਦਿੱਤੀ ਗਈ ।
ਇਹ ਵੀ ਪੜ੍ਹੋ- ਘੋਰ ਕਲਯੁੱਗ! ਇਲਾਜ ਲਈ ਪੈਸੇ ਮੰਗਣ 'ਤੇ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਪਿਓ
ਜਾਣਕਾਰੀ ਮੁਤਾਬਰ ਇਸ ਕੇਸ ਦੀ ਸੁਣਵਾਈ ਕੱਲ੍ਹ ਇੱਥੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ’ਚ ਹੋਣੀ ਸੀ ਪਰ ਕੋਟਕਪੂਰਾ ਗੋਲ਼ੀ ਕਾਂਡ ਦੀ ਚਾਰਜਸ਼ੀਟ ਜੁਡੀਸ਼ੀਅਲ ਮੈਜਿਸਟ੍ਰੇਟ ਅਜੈ ਪਾਲ ਸਿੰਘ ਦੀ ਅਦਾਲਤ ’ਚ ਪੇਸ਼ ਹੋਣ ਕਾਰਨ ਉਹ ਵਿਚਾਰ ਅਧੀਨ ਹੈ ਜਿਸ ਕਾਰਨ ਇਹ ਸੁਣਵਾਈ ਨਹੀ ਹੋ ਸਕੀ, ਜਿਸ ਮਗਰੋਂ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।