ਬਹਿਬਲ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ 2 ਦਸੰਬਰ ਤੱਕ ਮੁਲਤਵੀ

11/21/2023 6:24:49 PM

.ਫਰੀਦਕੋਟ (ਜਗਦੀਸ਼) : ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਬਹਿਬਲ ਗੋਲੀ ਕਾਂਡ ਮਾਮਲੇ ਦੇ ਕੇਸ ਦੀ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਸੁਣਵਾਈ ਹੋਈ ਪਰ ਕੋਟਕਪੂਰਾ ਗੋਲੀ ਕਾਂਡ ਦੀ ਫਾਈਲ ਸੋਸ਼ਨ ਕੋਰਟ ਵਿਚ ਅੱਜ ਪੁੱਜਣ ਕਾਰਨ ਅਦਾਲਤ ਨੇ ਇਸ ਕੇਸ ਦੀ ਸੁਣਵਾਈ 2 ਦਸੰਬਰ ਤੱਕ ਮੁਲਤਵੀ ਕਰ ਦਿੱਤੀ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਇਨ੍ਹਾਂ ਦੋਵਾਂ ਕੇਸਾਂ ਦੀ ਸੁਣਵਾਈ ਇਕੱਠੀ ਹੋਣੀ ਹੈ । 

ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਅੱਜ ਅਦਾਲਤ ਵਿਚ ਦੋਸ਼ੀਆਂ ਦੀ ਵੀਡੀਓ ਰਾਹੀਂ ਹਾਜ਼ਰੀ ਲਗਾਈ ਗਈ। ਕੋਟਕਪੂਰਾ ਗੋਲੀ ਕਾਂਡ ਵਿਚ ਜਾਂਚ ਟੀਮ ਨੇ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਫਾਈਲ ਸੈਸ਼ਨ ਕੋਰਟ ਦੇ ਭੇਜ ਕੇ ਦੋਸ਼ੀਆਂ ਨੂੰ ਅੱਜ ਲਈ ਪੇਸ਼ ਹੋਣ ਲਈ ਹਦਾਇਤ ਕੀਤੀ ਸੀ। ਹੁਣ 2 ਦਸੰਬਰ ਨੂੰ ਚਾਰਜਸ਼ੀਟ ’ਤੇ ਬਹਿਸ ਹੋਵੇਗੀ ਅਤੇ ਸਿੱਟ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇਗੀ।


Anuradha

Content Editor

Related News