ਬਹਿਬਲ ਗੋਲੀਕਾਂਡ ਦੀ ਸੁਣਵਾਈ 6 ਮਾਰਚ ਤੱਕ ਫਿਰ ਟਲੀ !

02/20/2020 1:05:29 AM

ਫਰੀਦਕੋਟ, (ਜਗਦੀਸ਼)- ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਅੱਜ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ, ਪ੍ਰੰਤੂ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਣ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਇਸ ਕਾਰਣ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਇਹ ਕੇਸ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਪੇਸ਼ੀ 6 ਮਾਰਚ ਲਈ ਮੁਲਤਵੀ ਕੀਤੀ ਗਈ। ਅੱਜ ਅਦਾਲਤ ’ਚ ਸੁਣਵਾਈ ਦੌਰਾਨ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾਡ਼, ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਐੱਸ. ਪੀ. ਬਲਜੀਤ ਸਿੰਘ ਸਿੱਧੂ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਅੱਜ ਅਦਾਲਤ ’ਚ ਪੇਸ਼ ਹੋਏ। ਜਦੋਂ ਕਿ ਡੀ. ਐੱਸ. ਪੀ. ਪਰਮਜੀਤ ਸਿੰਘ ਪਨੂੰ ਅਦਾਲਤ ਵਿਚ ਆਪਣੇ ਘਰੇਲੂ ਰੁਝੇਵੇਂ ਕਾਰਣ ਦਿੱਲੀ ਜਾਣ ਕਰ ਕੇ ਪੇਸ਼ ਨਹੀਂ ਹੋ ਸਕੇ। ਇਸ ਕਾਰਣ ਅਦਾਲਤ ਵੱਲੋਂ ਉਸ ਨੂੰ ਹਾਜ਼ਰੀ ਤੋਂ ਛੋਟ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਬਹਿਬਲ ਗੋਡੀਕਾਂਡ ਵਿਚ ਚੌਥੀ ਚਾਰਜਸ਼ੀਟ ਦਾਇਰ ਕਰਨ ਜਾ ਰਹੇ ਹਨ। ਪ੍ਰੰਤੂ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ।

Bharat Thapa

This news is Content Editor Bharat Thapa