ਬਹਿਬਲਕਲਾਂ ਗੋਲੀਕਾਂਡ ਦੀ ਸੁਣਵਾਈ 18 ਮਈ ਤਕ ਮੁਲਤਵੀ
Tuesday, Apr 27, 2021 - 08:39 PM (IST)
ਫਰੀਦਕੋਟ (ਜਗਦੀਸ਼)-ਅੱਜ ਇੱਥੇ ਅਦਾਲਤ ਵਿਚ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਹੋਈ ਜਿਸ ਵਿਚ ਸੁਹੇਲ ਸਿੰਘ ਬਰਾੜ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸ.ਐੱਚ. ਓ. ਅਮਰਜੀਤ ਸਿੰਘ ਕੁਲਾਰ ਪੇਸ਼ ਹੋਏ ਜਦਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਇਹ ਕੇਸ ਪਹਿਲਾ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਚੱਲ ਰਿਹਾ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਇਹ ਕੇਸ ਹੁਣ ਸੈਸ਼ਨ ਜੱਜ ਦੀ ਅਦਲਤ ਵਿਚੋ ਬਦਲ ਕੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਤਬਦੀਲ ਕਰ ਦਿੱਤਾ ਗਿਆ ਸੀ।
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਮਈ ਤਕ ਮੁਲਤਵੀ ਕਰ ਦਿੱਤੀ ਹੈ । ਪੰਜਾਬ ਸਰਕਾਰ ਨੇ ਬਹਿਬਲ ਗੋਲੀਕਾਂਡ ਵਿਚ ਚਾਰਜਸ਼ੀਟ ਦੇ ਮੁੱਦੇ ਉੱਤੇ ਬਹਿਸ ਕਰਨ ਦੀ ਅਦਾਲਤ ਨੂੰ ਬੇਨਤੀ ਕੀਤੀ ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲਕਲਾਂ ਗੋਲੀਕਾਂਡ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਦੀ ਤਰੀਕ 13 ਮਈ ਹੈ, ਉਸ ਦਿਨ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਣ ਦੀ ਸੰਭਾਵਨਾ ਹੈ।