ਵੱਡੀ ਖ਼ਬਰ : ਬਹਿਬਲਕਲਾਂ ਗੋਲੀਕਾਂਡ ਮਾਮਲੇ ''ਚ ਸੁਮੇਧ ਸੈਣੀ ਤੇ ਉਮਰਾਨੰਗਲ ਖ਼ਿਲਾਫ਼ ਚਲਾਨ ਪੇਸ਼
Saturday, Jan 16, 2021 - 06:03 PM (IST)
ਫ਼ਰੀਦਕੋਟ : ਸਾਲ 2015 ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਫਰੀਦਕੋਟ ਅਦਾਲਤ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਚਲਾਨ ਪੇਸ਼ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਦਿਨੀਂ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਵਿਚ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਨੋਟਿਸ ਜਾਰੀ ਕਰਕੇ 9 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਕੇਂਦਰ ਨਾਲ ਬੈਠਕਾਂ ਬੇਨਤੀਜਾ ਰਹਿਣ ’ਤੇ ਕਿਸਾਨ ਅੰਦੋਲਨ ਹੋ ਸਕਦੈ ਭਿਆਨਕ
ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਬਹਿਬਲ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗੇ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਸਾਬਕਾ ਐੱਸ. ਐੱਸ. ਪੀ ਚਰਨਜੀਤ ਸ਼ਰਮਾ, ਐੱਸ. ਪੀ. ਬਿਕਰਮਜੀਤ ਸਿੰਘ, ਸਾਬਕਾ ਐੱਸ. ਐੱਚ. ਓ. ਅਮਰਜੀਤ ਸਿੰਘ ਕੁਲਾਰਾ, ਇੰਸਪੈਕਟਰ ਪ੍ਰਦੀਪ ਸਿੰਘ, ਪੰਕਜ ਬਾਂਸਲ ਅਤੇ ਸੁਹੇਲ ਸਿੰਘ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਟਿੱਕਰੀ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ
ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਉਚ ਅਦਾਲਤ ਵਿਚ ਲਗਾਈ ਗਈ ਜ਼ਮਾਨਤ ਪਟੀਸ਼ਨ ਉਤੇ ਅਦਾਲਤ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੇ ਹੁਕਮ ਜਾਰੀ ਕੀਤੇ ਹਨ। ਲਿਹਾਜ਼ਾ ਚਾਲਾਨ ਪੇਸ਼ ਕਰਦੇ ਹੀ ਉਨ੍ਹਾਂ ਦੀ ਗਿ੍ਰਫ਼ਤਾਰੀ ਸੰਭਵ ਨਹੀਂ ਸੀ।
ਇਹ ਵੀ ਪੜ੍ਹੋ : ...ਤੇ ਹੁਣ ਰੁੱਸਿਆਂ ਨੂੰ ਮਨਾਉਣ 'ਚ ਲੱਗਾ ਅਕਾਲੀ ਦਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?