ਬਹਿਬਲਕਲਾਂ ਗੋਲੀਕਾਂਡ: ਮੁਲਜ਼ਮਾਂ ਵੱਲੋਂ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼: ਆਈ.ਜੀ. ਕੁੰਵਰ ਵਿਜੈ ਪ੍ਰਤਾਪ

12/23/2020 11:09:36 AM

.ਫਰੀਦਕੋਟ (ਜਗਦੀਸ਼): ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਪੜਤਾਲ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਪ੍ਰਤਾਪ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹਲਫੀਆ ਬਿਆਨ ਦੇ ਕੇ ਦੋਸ਼ ਲਾਇਆ ਨੇ ਕਿ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਵਲੋਂ ਉਨ੍ਹਾਂ ਨੂੰ ਜਾਂਚ ਤੋਂ ਪਾਸੇ ਕਰਨ ਲਈ ਦਾਇਰ ਕੀਤੀ ਗਈ ਪਟੀਸ਼ਨ ਨਿਰਧਾਰਿਤ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਗੁਰਦੀਪ ਸਿੰਘ ਪੰਧੇਰ ਆਪਣੇ ਨਾਲ-ਨਾਲ ਇਨ੍ਹਾਂ ਕੇਸਾਂ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ.ਪਰਮਰਾਜ ਸਿੰਘ ਉਮਰਾਨੰਗਲ ਬਾਰੇ ਫਿਕਰਮੰਦ ਹੈ ਅਤੇ ਮੌਜੂਦਾ ਪਟੀਸ਼ਨ ਇਨ੍ਹਾਂ ਉੱਚ ਪੁਲਸ ਅਧਿਕਾਰੀਆਂ ਨੂੰ ਬਚਾਉਣ ਲਈ ਦਾਇਰ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਚਾਰ ਜਨਵਰੀ ਤੋਂ

ਉਨ੍ਹਾਂ ਨੇ ਹਾਈਕੋਰਟ ਨੂੰ ਦਿੱਤੇ ਹਲਫੀਆ ਬਿਆਨ ’ਚ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਂਚ ਨਿਰਪੱਖ ਅਤੇ ਕਾਨੂੰਨ ਮੁਤਾਬਕ ਹੈ ਅਤੇ ਉਨ੍ਹਾਂ ਦੀ ਕਿਸੇ ਨਾਲ ਨਿੱਜੀ ਰੰਜਿਸ਼ ਨਹੀਂ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 18 ਦਸੰਬਰ ਨੂੰ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਨੂੰ ਆਦੇਸ਼ ਦਿੱਤੇ ਸਨ ਕਿ ਉਹ ਗੁਰਦੀਪ ਸਿੰਘ ਪੰਧੇਰ ਵਲੋਂ ਦਾਇਰ ਕੀਤੀ ਗਈ ਰਿੱਟ ਵਿਚ ਆਪਣਾ ਜਵਾਬ ਪੇਸ਼ ਕਰਨ। ਉੱਚ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਗਈ ਹੈ। ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਨੇ ਹਾਈਕੋਰਟ ਵਿਚ ਲਿਖ਼ਤੀ ਦੋਸ਼ ਲਾਏ ਸਨ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਥਿਤ ਤੌਰ ’ਤੇ ਉਸ ਨਾਲ ਕੁੱਟ-ਮਾਰ ਕੀਤੀ ਅਤੇ ਰੰਜਿਸ਼ ਤਹਿਤ ਉਸ ਨੂੰ ਝੂਠੇ ਕੇਸਾਂ ਵਿਚ ਫਸਾਇਆ ਹੈ।

ਇਹ ਵੀ ਪੜ੍ਹੋ:  ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

Shyna

This news is Content Editor Shyna