ਬਹਿਬਲਕਲਾਂ ਗੋਲੀਕਾਂਡ: 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੇ ਗੁਰਦੀਪ ਸਿੰਘ ਪੰਧੇਰ ਨੂੰ ਭੇਜਿਆ ਜੇਲ

Thursday, Jul 23, 2020 - 06:18 PM (IST)

ਫਰੀਦਕੋਟ (ਜਗਤਾਰ): ਬਹਿਬਲਕਲਾਂ ਗੋਲੀਕਾਂਡ 'ਚ ਤੱਤਕਾਲੀਨ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਦਾ 2 ਦਿਨ ਦੇ ਰਿਮਾਂਡ ਖਤਮ ਹੋਣ ਦੇ ਬਾਅਦ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਵਲੋਂ ਉਸ ਨੂੰ 14 ਦਿਨ ਦੀ ਨਿਆ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਹੁਣ ਅਗਲੀ ਪੇਸ਼ੀ 5 ਅਗਸਤ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਸਾਬਕਾ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ 'ਚ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਨੇ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦੇ ਹੁਕਮ ਦਿੱਤੇ ਸਨ ਪਰ ਇਸ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕਰਨ 'ਤੇ ਇਸ ਦਾ ਅਦਾਲਤ 'ਚੋਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਵਾ ਕੇ ਇਸ ਨੂੰ ਜੇਲ ਵਿਚੋਂ ਲਿਆ ਕੇ ਜੁਡੀਸ਼ੀਅਲ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ:  ਬਠਿੰਡਾ 'ਚ ਕੋਰੋਨਾ ਦਾ ਫਟਿਆ ਬੰਬ, 110 ਨਵੇਂ ਮਾਮਲੇ ਆਏ ਸਾਹਮਣੇ

ਇਹ ਦੱਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਕਰਨ ਤੋਂ ਬਾਅਦ ਬਹਿਬਲ ਕਲਾਂ ਗੋਡੀਕਾਂਡ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਐੱਫ. ਆਈ. ਆਰ. ਨੰਬਰ 130 ਵਿਚ ਧਾਰਾ 120 ਦਾ ਵਾਧਾ ਕਰਦੇ ਹੋਏ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਕੀਤਾ ਗਿਆ ਸੀ, ਜਿੱਥੇ ਸਿੱਟ ਟੀਮ ਵੱਲੋਂ ਸੱਤ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਵੱਲੋਂ ਤਤਕਾਲੀ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਤੇ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ:  ਫ਼ੌਜ 'ਚ ਭਰਤੀ ਦੇ ਨਾਮ 'ਤੇ ਠੱਗੀ: ਕਿਸੇ ਨੇ ਘਰ ਤੇ ਕਿਸੇ ਨੇ ਗਾਂ ਗਿਰਵੀ ਰੱਖ ਕੇ ਦਿੱਤੇ ਸਨ ਪੈਸੇ


Shyna

Content Editor

Related News