ਬਹਿਬਲਕਲਾਂ ਗੋਲੀਕਾਂਡ ਦੀ ਸੁਣਵਾਈ 4 ਜੂਨ ਤੱਕ ਟਲੀ

Thursday, May 20, 2021 - 04:38 PM (IST)

ਬਹਿਬਲਕਲਾਂ ਗੋਲੀਕਾਂਡ ਦੀ ਸੁਣਵਾਈ 4 ਜੂਨ ਤੱਕ ਟਲੀ

ਫਰੀਦਕੋਟ (ਜਗਤਾਰ): ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 4 ਜੂਨ ਤਕ ਟਾਲ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਫਰੀਦਕੋਟ ਦੇ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਇਹ ਸੁਣਵਾਈ ਹੋਣੀ ਸੀ, ਜਿਸ ਵਿਚ ਬਹਿਬਲਕਲਾਂ ਗੋਲੀਕਾਂਡ ਮਾਮਲੇ ’ਚ ਦੋਸ਼ ਤੈਅ ਹੋਣ ਨੂੰ ਲੈ ਕੇ ਬਹਿਸ ਹੋਣੀ ਸੀ ਪਰ ਅਦਾਲਤਾਂ ਵਿਚ ਆਨਲਾਈਨ ਕੰਮਕਾਜ ਹੋਣ ਕਰਕੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਜੇਲ੍ਹ ’ਚ ਬੰਦ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣੀ ਖ਼ਤਰੇ ਤੋਂ ਖਾਲੀ ਨਹੀਂ: ਜਥੇਦਾਰ ਦਾਦੂਵਾਲ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਚਾਅ ਪੱਖ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦੇ ਮਾਨਯੋਗ ਅਦਾਲਤਾਂ ਅੰਦਰ ਨਿੱਜੀ ਪੇਸ਼ੀ ਬੰਦ ਹੋਣ ਅਤੇ ਵਕੀਲਾਂ ਦੇ ਪੇਸ਼ ਨਾ ਹੋਣ ਕਰਕੇ ਕੇਸਾਂ ਦੀ ਸੁਣਵਾਈ ਲਈ ਅਗਲੀਆਂ ਤਰੀਖਾਂ ਨਿਰਧਾਰਿਤ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਵੀ ਮਾਨਯੋਗ ਅਦਾਲਤ ਵਲੋਂ 4 ਜੂਨ ਤੱਕ ਟਾਲ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ‘ਬਠਿੰਡਾ ਏਮਜ਼ 'ਚ ਬਚੀ ਇਕ ਦਿਨ ਦੀ ਆਕਸੀਜਨ, 70 ਗੰਭੀਰ ਕੋਰੋਨਾ ਪੀੜਤਾਂ ਲਈ ਖ਼ਤਰੇ ਦੀ ਘੰਟੀ’


author

Shyna

Content Editor

Related News