ਪਤਨੀ ’ਤੇ ਬੁਰੀ ਨਜ਼ਰ ਰੱਖਣ ਵਾਲੇ ਨੌਜਵਾਨ ਨੂੰ ਕਹੀ ਨਾਲ ਵੱਢ ਕੇ ਕੀਤਾ ਕਤਲ

04/03/2022 10:30:16 AM

ਜਲਾਲਾਬਾਦ (ਨਿਖੰਜ,ਜਤਿੰਦਰ) : ਥਾਣਾ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਖੜੁੰਜ ’ਚ ਬੀਤੇ ਦਿਨ ਰਸਤੇ ’ਚ ਜਾਂਦੇ ਨੌਜਵਾਨ ਨੂੰ ਨਜਾਇਜ਼ ਸੰਬੰਧਾਂ ਦੇ ਚੱਲਦਿਆਂ ਇਕ ਵਿਅਕਤੀ ਵੱਲੋਂ ਕਹੀ ਨਾਲ ਵਾਰ ਕਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਬੰਧਿਤ ਥਾਣਾ ਵੈਰੋ ਕਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, 1 ਜ਼ਖਮੀ

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋ ਕਾ ਦੇ ਐੱਸ ਐੱਚ.ਓ. ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿੰਡ ਖੜੁੰਜ ਦਾ ਨੌਜਵਾਨ ਜਸਪਾਲ ਸਿੰਘ (ਉਮਰ 25 ਸਾਲ ) ਪੁੱਤਰ ਸ਼ਿੰਦਰਪਾਲ ਸਿੰਘ ਪਿੰਡ ਤਾਰੇ ਵਾਲਾ ਵਿਖੇ ਨਾਈ ਦਾ ਕੰਮ ਕਰਦਾ ਹੈ। ਬੀਤੇ ਦਿਨ ਉਹ ਕਿਸੇ ਦੇ ਘਰ ਤੋਂ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਇਸ ਦੌਰਾਨ ਰਸਤੇ ’ਚ ਛੁੱਪ ਕੇ ਬੈਠੇ ਪਿੰਡ ਦੇ ਵਿਅਕਤੀ ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਮਲਕੀਤ ਸਿੰਘ ਵੱਲੋਂ ਨੌਜਵਾਨ ਲੜਕੇ ਦੇ ਸਿਰ ’ਤੇ ਕਹੀ ਦੇ ਕਈ ਵਾਰ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਅਤੇ ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਮੌਤ ਹੋ ਗਈ।

ਇਹ ਵੀ ਪੜ੍ਹੋ : ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ

ਐੱਸ.ਐੱਚ.ਓ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ’ਚ ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਦੀ ਪਤਨੀ ’ਤੇ ਮਾੜੀ ਨਜ਼ਰ ਰੱਖਦਾ ਸੀ ਜਿਸ ਨੂੰ ਲੈ ਉਸ ਦੇ ਵੱਲੋਂ ਕਈ ਵਾਰ ਰੋਕਿਆ ਗਿਆ ਸੀ ਅਤੇ ਜਿਸ ਦੇ ਚੱਲਦਿਆਂ ਕੁਲਵਿੰਦਰ ਸਿੰਘ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਮ੍ਰਿਤਕ ਜਸਪਾਲ ਸਿੰਘ ਦੇ ਪਿਤਾ ਦੇ ਬਿਆਨ ਦਰਜ ਕੇ ਦੋਸ਼ੀ ਕੁਲਵਿੰਦਰ ਸਿੰਘ ਉਰਫ ਕਿੰਦਾ ਦੇ ਖ਼ਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Harnek Seechewal

Content Editor

Related News