ਬਹਿਬਲਕਲਾਂ ਗੋਲੀਕਾਂਡ ਮਾਮਲੇ ''ਚ ਆਇਆ ਨਵਾਂ ਮੋੜ, ਮੁੱਖ ਦੋਸ਼ੀ ਬਣਿਆ ਸਰਕਾਰੀ ਗਵਾਹ
Friday, Sep 04, 2020 - 06:04 PM (IST)

ਫਰੀਦਕੋਟ (ਜਗਤਾਰ): ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਇਸ ਕੇਸ 'ਚ ਨਾਮਜ਼ਦ ਦੋਸ਼ੀ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਨੂੰ ਤਿਆਰ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਦੇ ਬਾਅਦ ਅਦਾਲਤ ਨੇ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਤਲਬ ਕਰਦੇ ਹੋਏ ਸੁਣਵਾਈ ਦੀ ਤਾਰੀਖ 24 ਸਤੰਬਰ ਤੈਅ ਕੀਤੀ ਹੈ।
ਇਹ ਵੀ ਪੜ੍ਹੋ: ਦਾਜ ਨੇ ਨਿਗਲੀ ਇਕ ਹੋਰ ਲਾਡਲੀ ਦੀ ਜਾਨ, ਸਹੁਰਿਆ ਤੋਂ ਦੁਖੀ ਹੋ ਖ਼ੁਦ ਨੂੰ ਦਿੱਤੀ ਦਰਦਨਾਕ ਮੌਤ
ਦੱਸਣਯੋਗ ਹੈ ਕਿ ਪ੍ਰਦੀਪ ਸਿੰਘ ਤੱਤਕਾਲੀ ਐੱਸ.ਐੱਸ.ਪੀ ਮੋਗਾ ਚਰਨਜੀਤ ਸ਼ਰਮਾ ਦੇ ਰੀਡਰ ਰਹੇ ਹਨ ਅਤੇ ਘਟਨਾ ਵਾਲੀ ਸਥਾਨ 'ਤੇ ਜਿdਥੇ ਬਹਿਬਲਕਲਾਂ ਗੋਲੀਕਾਂਡ 'ਚ 2 ਲੋਕਾਂ ਦੀ ਪੁਲਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਉਸ ਸਮੇਂ ਐੱਸ.ਐੱਸ.ਪੀ. ਦੇ ਨਾਲ ਸਨ। ਅਗਲੀ ਜ਼ਮਾਨਤ 'ਤੇ ਚੱਲਣ ਦੇ ਕਾਰਨ ਅਜੇ ਤੱਕ ਉਨ੍ਹਾਂ ਦੀ ਗ੍ਰਿਫਾਤਰੀ ਨਹੀਂ ਹੋਈ ਹੈ। ਸੂਤਰਾਂ ਦਾ ਦਾਅਵਾ ਹੈ ਕਿ ਕੇਸ ਦੇ ਦੋਸ਼ੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਐੱਸ.ਆਈ. ਟੀ. ਦੇ ਨਾਲ ਸੰਪਰਕ ਕਰਕੇ ਸਰਕਾਰ ਗਵਾਹ ਬਣਨ ਦੀ ਇੱਛਾ ਜਤਾਈ ਹੈ, ਜਿਸ ਦੇ ਆਧਾਰ 'ਤੇ ਐੱਸ.ਆਈ.ਟੀ. ਨੇ ਅਦਾਲਤ ਦੇ ਕੋਲ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ: ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ