ਬਹਿਬਲਕਲਾਂ ਗੋਲੀਕਾਂਡ : ਐੱਸ.ਪੀ.ਬਿਕਰਮਜੀਤ ਸਣੇ 3 ਜਣੇ ਅਦਾਲਤ ''ਚ ਹੋਏ ਪੇਸ਼

12/03/2020 10:45:12 AM

ਫਰੀਦਕੋਟ (ਜਗਦੀਸ਼): ਬਹਿਬਲਕਲਾਂ ਗੋਲੀਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਐੱਸ.ਪੀ. ਬਿਕਰਮਜੀਤ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ ਕੁਲਾਰ, ਸਹੇਲ ਸਿੰਘ ਬਰਾੜ ਜੋ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਵਿਚ ਪੇਸ਼ ਹੋਏ ਜਦੋਕਿ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਨੂੰ ਜੇਲ੍ਹ 'ਚੋਂ ਆਨਲਾਈਨ ਕਾਨਫਰੰਸਿੰਗ ਰਾਹੀਂ ਅਦਾਲਤ 'ਚੋਂ ਹਾਜ਼ਰੀ ਲਾਈ ਗਈ।

ਇਹ ਵੀ ਪੜ੍ਹੋ:  ਕਿਸਾਨ ਧਰਨੇ 'ਚ ਸ਼ਾਮਲ ਬਜ਼ੁਰਗ ਬੇਬੇ ਨੇ ਕੰਗਣਾ ਰਣੌਤ ਨੂੰ ਦਿੱਤਾ ਮੋੜਵਾਂ ਜਵਾਬ

ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ 9 ਅਕਤੂਬਰ ਨੂੰ ਐੱਸ.ਪੀ.ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐੱਸ.ਐੱਚ.ਓ. ਅਮਰਜੀਤ ਸਿੰਘ, ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਦੇ ਖ਼ਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਸੀ। ਜਿਨ੍ਹਾਂ ਨੂੰ ਹੁਣ 18 ਦਸੰਬਰ ਲਈ ਅਦਾਲਤ 'ਚ ਪੇਸ਼ ਹੋਣ ਦੀ ਹਦਾਇਤ ਦਿੱਤੀ ਗਈ।ਇਸੇ ਦਰਮਿਆਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਚੱਲ ਰਹੇ ਕੇਸ 'ਚ ਕੋਟਕਪੂਰੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇੱਥੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਜੋ ਉੱਚ ਅਧਿਕਾਰੀ ਵੀ ਹਨ, ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਕਿਉਂਕਿ ਸਾਰੇ ਮੁਲਜ਼ਮ ਜ਼ਮਾਨਤ 'ਤੇ ਆਏ ਹੋਏ ਹਨ ਇਸ ਲਈ ਮਾਮਲੇ ਦੀ ਤੁਰੰਤ ਸੁਣਵਾਈ ਸ਼ੁਰੁ ਕੀਤੀ ਜਾਵੇ।

ਇਹ ਵੀ ਪੜ੍ਹੋ: ਵਿਆਹ ਤੋਂ ਇਨਕਾਰ ਕਰਨ ਦੀ ਮਿਲੀ ਸਜ਼ਾ, ਕੁੜੀ ਦੀ ਅਸ਼ਲੀਲ ਤਸਵੀਰ ਕੀਤੀ ਵਾਇਰਲ

ਕੋਰੋਨਾ ਕਾਰਣ ਕੋਟਕਪੂਰਾ ਗੋਡੀਕਾਂਡ ਮਾਮਲੇ ਦੀ 22 ਮਾਰਚ 2020 ਤੋਂ ਬਆਦ ਕੋਈ ਸੁਣਵਾਈ ਨਹੀਂ ਹੋ ਸਕੀ।ਮਾਮਲੇ ਦੀ ਪੜਤਾਲ ਕਰ ਰਹੇ ਅਧਿਕਾਰੀ ਨੇ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਰਾਹੀਂ ਅਦਾਲਤ 'ਚ ਅਰਜੀ ਦਾਇਰ ਕਰਕੇ ਕਿਹਾ ਕਿ ਕੋਟਕਪੂਰਾ ਗੋਡੀਕਾਂਡ ਮਾਮਲੇ ਵਿਚ ਸੌ ਤੋਂ ਵੱਧ ਗਵਾਹ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੁਣਵਾਈ ਲਟਕਣ ਕਾਰਣ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ ਅਤੇ ਪੀੜਤਾਂ ਨੂੰ ਇਨਸਾਫ ਮਿਲਣ ਵਿਚ ਕਾਫੀ ਦੇਰ ਹੋ ਰਹੀ ਹੈ।ਜੋ ਅਕਤੂਬਰ 2015 ਤੋਂ ਇਨਸਾਫ ਦੀ ਆਸ ਵਿਚ ਹਨ। ਜਾਂਚ ਟੀਮ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ , ਐੱਸ.ਪੀ. ਬਲਜੀਤ ਸਿੰਘ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਸੰਸਦ ਸਕੱਤਰ ਮਨਤਾਰ ਸਿੰਘ ਬਰਾੜ ਸਮੇਤ ਅੱਧੀ ਦਰਜਨ ਮੁਲਜ਼ਮਾ ਖਿਲਾਫ ਤਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੀ.ਸੀ.ਟੀ.ਵੀ. ਕੈਮਰਾ ਦੇਖ ਉੱਡੇ ਹੋਸ਼


Shyna

Content Editor

Related News