ਬਹਿਬਲਕਲਾਂ ਗੋਲੀਕਾਂਡ: ਆਈ.ਜੀ.ਕੁੰਵਰ ਵਿਜੇ ਪ੍ਰਤਾਪ ਸਿੰਘ ਅਦਾਲਤ ''ਚ ਨਿੱਜੀ ਤੌਰ ''ਤੇ ਹੋਏ ਪੇਸ਼
Friday, Sep 11, 2020 - 05:59 PM (IST)
ਫਰੀਦਕੋਟ (ਜਗਦੀਸ਼): ਬਹਿਬਲਕਲਾਂ ਗੋਲੀਕਾਂਡ ਦੇ ਮੁੱਖ ਮੁਲਜ਼ਮਾਂ 'ਚੋਂ ਇਕ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ ਗਵਾਹ ਬਣਨ ਦੇ ਮੁੱਦੇ 'ਤੇ ਫੈਸਲਾ ਕਰਨ ਲਈ ਅਦਾਲਤ ਦੇ ਆਦੇਸ਼ਾਂ 'ਤੇ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਅਦਾਲਤ 'ਚ ਨਿੱਜੀ ਤੌਰ 'ਤੇ ਪੇਸ਼ ਹੋਏ। ਇਸ ਤੋਂ ਇਲਾਵਾ ਇੰਸਪੈਕਟਰ ਪ੍ਰਦੀਪ ਸਿੰਘ ਵਲੋਂ ਇਲਾਕਾ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਬਹਿਬਲਕਲਾਂ ਗੋਲੀਕਾਂਡ ਦੀ ਸੱਚਾਈ ਬਾਰੇ ਦਿੱਤੇ ਬਿਆਨ ਦੀ ਨਕਲ ਆਈ.ਜੀ.ਵਿਜੇ ਪ੍ਰਤਾਪ ਸਿੰਘ ਨੂੰ ਸੌਪੀ ਗਈ ਪਰ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਵਲੋਂ ਇਸ ਦੀ ਨਕਲ ਲੈਣ ਤੋਂ ਗਰੇਜ ਕੀਤਾ ਗਿਆ ਅਤੇ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ ਗਵਾਹ ਬਣਨ ਦਾ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ: ਘਰ 'ਚ ਇਕੱਲੀ ਦੇਖ 2 ਨੌਜਵਾਨਾਂ ਵਲੋਂ ਜਨਾਨੀ ਨਾਲ ਜਬਰ-ਜ਼ਿਨਾਹ, ਬੱਚਿਆਂ ਨੂੰ ਜਾਨੋਂ-ਮਾਰਨ ਦੀ ਦਿੱਤੀ ਧਮਕੀ
ਜਾਣਕਾਰੀ ਦੇ ਅਨੁਸਾਰ ਸ਼ਿਕਾਇਤ ਕਰਤਾ ਧਿਰ ਅਤੇ ਹੋਰ ਧਿਰਾਂ ਨੇ ਅਦਾਲਤ 'ਚ ਅਰਜ਼ੀ ਦੇ ਕੇ ਬਿਆਨਾਂ ਦੀ ਨਕਲ ਦੀ ਮੰਗ ਕੀਤੀ ਸੀ ਅਤੇ ਬਹਿਬਲਕਲਾਂ ਗੋਲੀਕਾਂਡ 'ਚ ਪੁਲਸ ਦੀ ਗੋਲੀ ਨਾਲ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿਚ ਇਕ ਅਰਜ਼ੀ ਦੇ ਕੇ ਮਾਮਲੇ ਦੀ ਸੁਣਵਾਈ ਤੋਂ ਪਹਿਲਾਂ ਉਸ ਦਾ ਪੱਖ ਸੁਣਨ ਦੀ ਮੰਗ ਕੀਤੀ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਉਹ ਬਹਿਬਲਕਲਾਂ ਗੋਲੀਕਾਂਡ ਦਾ ਚਸ਼ਮਦੀਦ ਹੈ। ਅਗਸਤ 2017 'ਚ ਪੁਲਸ ਨੇ ਉਸ ਦਾ ਬਿਆਨ ਲਿਖਿਆ ਸੀ ਪਰ ਪੁਲਸ ਨੇ ਉਸ ਨੂੰ ਇਸ ਮਾਮਲੇ 'ਚ ਗਵਾਹ ਵਜੋਂ ਸ਼ਾਮਲ ਨਹੀਂ ਕੀਤਾ, ਜਿਸ 'ਤੇ ਅਦਾਲਤ ਵਲੋਂ ਇਸ ਨੂੰ ਸਰਕਾਰੀ ਗਵਾਹ ਬਣਨ ਤੋਂ ਗਰੇਜ ਕੀਤਾ ਗਿਆ ਅਤੇ ਦੋਵਾਂ ਧਿਰਾਂ 'ਚ ਤਕਰੀਬਨ ਦੋ ਘੰਟੇ ਬਹਿਸ ਹੋਣ ਤੋਂ ਬਾਅਦ ਇਸ ਦੀ ਅਗਲੀ ਤਰੀਕ 15 ਸਤੰਬਰ ਲਈ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ ਮੁਆਫ ਗੁਵਾਹ ਬਣਨ ਮੁੱਦੇ 'ਤੇ ਫੈਸਲੇ ਲਈ ਮੁਕਰਰ ਕਰ ਦਿੱਤੀ।
ਇਹ ਵੀ ਪੜ੍ਹੋ: ਗਲਵਾਨ ਘਾਟੀ 'ਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਦਾ ਵੱਡਾ ਐਲਾਨ