ਬਹਿਬਲਕਲਾਂ ਗੋਲੀਕਾਂਡ 'ਚ ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਅਰਜ਼ੀ ਰੱਦ

09/04/2020 11:00:55 AM

ਫਰੀਦਕੋਟ (ਜਗਦੀਸ਼): 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਤੋਂ ਬਾਅਦ ਬੱਤੀਆਂ ਵਾਲਾ ਚੌਕ ਕੋਟਕਪੁਰਾ ਅਤੇ ਬਹਿਬਲਕਲਾਂ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਸੀਆਂ ਅੱਤਿਆਚਾਰ ਅਤੇ ਸੰਗਤਾਂ ਨੂੰ ਹੀ ਦੋਸ਼ੀ ਠਹਿਰਾਉਣ 'ਚ ਦਰਜ ਕੀਤੀਆਂ ਗਈਆਂ ਐੱਫ.ਆਈ.ਆਰਾਂ ਹੁਣ ਪੁਲਸ ਲਈ ਹੀ ਪ੍ਰੇਸ਼ਾਨੀ ਦਾ ਸਬਕ ਬਣ ਰਹੀਆਂ ਹਨ। ਜਿਸ 'ਤੇ ਸਿਟੀ ਥਾਣਾ ਕੋਟਕਪੂਰਾ ਦੇ ਉਸ ਸਮੇਂ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਵਲੋਂ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ 'ਚ ਚੱਲਦੇ ਮੁਕੱਦਮੇਂ ਤੱਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ: ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ

ਇਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਦੇ ਹੋਏੇ ਹਦਾਇਤ ਕੀਤੀ ਸੀ ਕਿ ਉਹ ਇਸ ਮਾਮਲੇ ਨਾਲ ਲੋੜੀਂਦਾ ਰਿਕਾਰਡ ਪੇਸ਼ ਕੀਤਾ ਜਾਵੇ। ਜਿਸ 'ਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਅਤੇ ਵਿਸ਼ੇਸ਼ ਟੀਮ ਵਲੋਂ ਇਸ ਕੇਸ ਦੇ ਮੁਤੱਲਕ ਰਿਕਾਰਡ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਇਸ ਦੀ ਸੁਣਵਾਈ ਕੀਤੀ ਗਈ ਜਿਸ 'ਤੇ ਅਦਾਲਤ ਨੇ ਇਸ ਦੇ ਤਕਰੀਬਨ ਇਕ ਘੰਟਾ ਦੋਵਾਂ ਪਾਰਟੀਆਂ 'ਚ ਬਹਿਸ ਸੁਣਨ ਉਪਰੰਤ ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।ਗੁਰਦੀਪ ਸਿੰਘ ਪੰਧੇਰ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸੇ ਸਾਜਿਸ਼ ਤਹਿਤ ਫਰਜ਼ੀ ਤੌਰ 'ਤੇ ਫਸਾਇਆ ਗਿਆ ਹੈ ਅਤੇ ਉਨ੍ਹਾਂ ਦਾ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ:  ਪੋਸਟ ਮੈਟ੍ਰਿਕ ਵਜ਼ੀਫਾ ਸਕੀਮ 'ਚ ਘਪਲਾ ਕਰਨ ਵਾਲਾ ਮੰਤਰੀ ਤੁਰੰਤ ਬਰਖ਼ਾਸਤ ਕੀਤਾ ਜਾਵੇ: ਢੀਂਡਸਾ

ਜ਼ਿਕਰਯੋਗ ਹੈ ਕਿ ਗੋਲੀਕਾਂਡ ਦੇ ਸਬੰਧ 'ਚ ਗੁਰਦੀਪ ਸਿੰਘ ਪੰਧੇਰ ਨੂੰ ਜਾਂਚ ਟੀਮ ਨੇ 21 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ ਇਸ ਤੋਂ ਪਹਿਲਾਂ ਗੁਰਦੀਪ ਸਿੰਘ ਪੰਧੇਰ ਕੋਟਕਪੂਰਾ ਗੋਲੀਕਾਂਡ ਦਰਜ ਹੋਏ ਦੋ ਮਾਮਲਿਆਂ ਵਿਚ ਮੁਲਜ਼ਮ ਨਾਮਜ਼ਦ ਹੋ ਚੁੱਕੇ ਹਨ । ਕੋਟਕਪੂਰਾ ਗੋਲੀਕਾਂਡ ਵਿਸ਼ੇਸ਼ ਜਾਂਚ ਟੀਮ ਨੇ ਐੱਸ. ਪੀ. ਬਲਜੀਤ ਸਿੰਘ ਅਤੇ ਕੋਟਕਪੂਰਾ ਦੇ ਤਤਕਾਲੀ ਐੱਸ.ਐੱਚ. ਓ. ਗੁਰਦੀਪ ਸਿੰਘ ਪੰਧੇਰ ਖਿਲਾਫ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ । ਗੁਰਦੀਪ ਸਿੰਘ ਪੰਧੇਰ ਇਸ ਵੇਲੇ ਜੇਲ ਵਿਚ ਨਜ਼ਰਬੰਦ ਹੈ।


Shyna

Content Editor

Related News