ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Monday, Mar 18, 2019 - 03:37 PM (IST)
ਬਹਿਰਾਮਪੁਰ (ਗੋਰਾਇਆ) : ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਨਛੱਤਰ ਸਿੰਘ ਨੇ ਦੱਸਿਆ ਕਿ ਕੁਲਦੀਪ ਰਾਜ ਪੁੱਤਰ ਚੂਨੀ ਲਾਲ ਵਾਸੀ ਪਿੰਡ ਬਾਲਾਪਿੰਡੀ ਜੋ ਕਿ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਹੈ ਤੇ 12 ਮਾਰਚ ਨੂੰ ਠੇਕਾ ਬੰਦ ਕਰ ਕੇ ਸਕੂਟਰੀ 'ਤੇ ਘਰ ਆ ਰਿਹਾ ਸੀ ਕਿ ਪਿੰਡ ਦੋਦਵਾਂ ਦੇ ਨੇੜੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ 16 ਮਾਰਚ ਨੂੰ ਰਾਤ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਪੁਲਸ ਸਟੇਸ਼ਨ ਬਹਿਰਾਮਪੁਰ 'ਚ ਮ੍ਰਿਤਕ ਦੇ ਲੜਕੇ ਮੋਹਿਤ ਸ਼ਰਮਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਵਿਅਕਤੀ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸ਼ਾਂ ਹਵਾਲੇ ਕਰ ਦਿੱਤੀ ਹੈ, ਜਿਸ ਦਾ ਦੇਰ ਸ਼ਾਮ ਤੱਕ ਸੰਸਕਾਰ ਕਰ ਦਿੱਤਾ।