MLA ਦਾ P. A. ਬਣ ਕੇ ਫੋਨ ’ਤੇ ਲੋਕਾਂ ਕੋਲੋਂ ਮੰਗ ਰਿਹਾ ਪੈਸੇ, ਵਿਧਾਇਕ ਨੇ ਪੁਲਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
Tuesday, Jan 03, 2023 - 11:08 PM (IST)
ਜਲੰਧਰ (ਸੁਧੀਰ) : ਵਿਧਾਇਕ ਰਮਨ ਅਰੋੜਾ ਦਾ ਪੀ. ਏ. ਬਣ ਕੇ ਵਿਧਾਇਕ ਦੇ ਨਾਂ ’ਤੇ ਲੋਕਾਂ ਤੋਂ ਫੋਨ ’ਤੇ ਪੈਸੇ ਮੰਗ ਕੇ ਉਨ੍ਹਾਂ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਉਂ ਹੀ ਇਹ ਮਾਮਲਾ ਵਿਧਾਇਕ ਰਮਨ ਅਰੋੜਾ ਦੇ ਨੋਟਿਸ ਵਿਚ ਆਇਆ ਤਾਂ ਉਨ੍ਹਾਂ ਤੁਰੰਤ ਘਟਨਾ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਮਾਮਲੇ ਨੂੰ ਤੁਰੰਤ ਟਰੇਸ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੰਝਾਵਲਾ ਮਾਮਲਾ : ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਪੀੜਤਾ ਨਾਲ ਨਹੀਂ ਹੋਇਆ ਰੇਪ, ਸਹੇਲੀ ਨੇ ਕੀਤੇ ਕਈ ਖੁਲਾਸੇ
ਰਮਨ ਅਰੋੜਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੁਝ ਲੋਕਾਂ ਦਾ ਫੋਨ ਆਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਤੁਹਾਡਾ ਪੀ. ਏ. ਬਣ ਕੇ ਸਾਨੂੰ ਕੋਈ ਵਿਅਕਤੀ ਫੋਨ ਕਰ ਰਿਹਾ ਹੈ। ਨਾਲ ਹੀ ਉਕਤ ਵਿਅਕਤੀ ਵਿਧਾਇਕ ਰਮਨ ਅਰੋੜਾ ਨਾਲ ਫੋਨ ’ਤੇ ਗੱਲ ਕਰਨ ਬਾਰੇ ਵੀ ਕਹਿੰਦਾ ਹੈ। ਰਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੇ ਜਦੋਂ ਉਕਤ ਵਿਅਕਤੀ ਨਾਲ ਫੋਨ ’ਤੇ ਗੱਲ ਕੀਤੀ ਤਾਂ ਉਕਤ ਚਲਾਕ ਠੱਗ ਨੇ ਵੱਖ-ਵੱਖ ਢੰਗਾਂ ਨਾਲ ਫੋਨ ’ਤੇ ਗੱਲ ਕਰ ਕੇ ਉਨ੍ਹਾਂ ਦੇ ਨਾਂ ’ਤੇ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਦਵਾਈ ਲੈ ਕੇ ਘਰ ਪਰਤ ਰਹੇ ਪਿਓ-ਧੀ ਨਾਲ ਵਾਪਰਿਆ ਹਾਦਸਾ, ਘਰ 'ਚ ਵਿਛ ਗਏ ਸੱਥਰ
ਲੋਕਾਂ ਨੇ ਵਿਧਾਇਕ ਰਮਨ ਅਰੋੜਾ ਨੂੰ ਦੱਸਿਆ ਕਿ ਫੋਨ ’ਤੇ ਗੱਲ ਕਰਨ ਵਾਲੇ ਵਿਅਕਤੀ ਦੀ ਆਵਾਜ਼ ਤੁਹਾਡੀ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਮਾਮਲੇ ਸਬੰਧੀ ਤੁਰੰਤ ਤੁਹਾਨੂੰ ਜਾਣਕਾਰੀ ਦਿੱਤੀ। ਵਿਧਾਇਕ ਅਰੋੜਾ ਦੇ ਧਿਆਨ ਵਿਚ ਸਾਰਾ ਫਰਜ਼ੀਵਾੜਾ ਆਉਂਦੇ ਹੀ ਉਨ੍ਹਾਂ ਤੁਰੰਤ ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਫਰਜ਼ੀ ਫੋਨ ਕਾਲਾਂ ਤੋਂ ਬਚੋ ਅਤੇ ਅਜਿਹੀ ਕਾਲ ਆਉਣ ’ਤੇ ਤੁਰੰਤ ਪੁਲਸ ਨੂੰ ਸ਼ਿਕਾਇਤ ਦਿਓ।
ਇਹ ਵੀ ਪੜ੍ਹੋ : ਘਰ ਦੇ ਵਿਹੜੇ ’ਚ ਅੱਗ ਸੇਕ ਰਹੇ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ
ਦੂਜੇ ਪਾਸੇ ਸੰਪਰਕ ਕਰਨ ’ਤੇ ਪੁਲਸ ਕਮਿਸ਼ਨਰ ਐੱਸ. ਭੂਪਤੀ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ ਵਿਚ ਹੈ ਅਤੇ ਕਮਿਸ਼ਨਰੇਟ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਨੂੰ ਜਲਦ ਟਰੇਸ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।