ਪੰਜਾਬ 'ਚ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਸ ਬਿਮਾਰੀ ਤੋਂ ਸਾਵਧਾਨ
Tuesday, Oct 08, 2024 - 06:29 PM (IST)
ਜਲੰਧਰ (ਰੱਤਾ) : ਪੰਜਾਬ ਦੇ ਕਈ ਸ਼ਹਿਰਾਂ ਵਿਚ ਡੇਂਗੂ ਲਗਾਤਾਰ ਪੈਰ ਪਸਾਰ ਰਿਹਾ ਹੈ, ਹਾਲਾਂਕਿ ਬੀਤੇ ਸਾਲਾਂ ਦੇ ਮੁਕਾਬਲੇ ਸਿਹਤ ਵਿਭਾਗ ਦੇ ਯਤਨਾ ਸਦਕਾ ਡੇਂਗੂ ਘੱਟ ਭਾਰੂ ਰਿਹਾ ਪਰ ਇਸ ਦੇ ਬਾਵਜੂਦ ਪੰਜਾਬ ਦੇ ਕਈ ਇਲਾਕੇ ਇਸ ਦੀ ਲਪੇਟ ਵਿਚ ਹਨ। ਦੂਜੇ ਪਾਸੇ ਜਲੰਧਰ ਵਿਚ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਡੇਂਗੂ ਦੇ ਸ਼ੱਕੀ ਜਿਹੜੇ 25 ਮਰੀਜ਼ਾਂ ਦੇ ਟੈਸਟ ਕੀਤੇ ਗਏ, ਉਨ੍ਹਾਂ ਵਿਚੋਂ 7 ਦੀ ਰਿਪੋਰਟ ਪਾਜ਼ੇਟਿਵ ਆਈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਡੇਂਗੂ ਪਾਜ਼ੇਟਿਵ ਆਉਣ ਵਾਲੇ 7 ਮਰੀਜ਼ਾਂ ਵਿਚੋਂ 3 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦਕਿ 4 ਮਰੀਜ਼ ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡੇਂਗੂ ਪਾਜ਼ੇਟਿਵ ਆਉਣ ਵਾਲਾ 44 ਸਾਲਾ ਮਰਦ ਮਾਨ ਸਿੰਘ ਨਗਰ, 26 ਸਾਲਾ ਮਰਦ ਗੁਰੂ ਅਮਰ ਦਾਸ ਨਗਰ ਅਤੇ 28 ਸਾਲਾ ਔਰਤ ਰਿਸ਼ੀ ਨਗਰ ਦੀ ਰਹਿਣ ਵਾਲੀ ਹੈ। ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 61 ’ਤੇ ਪਹੁੰਚ ਗਈ ਹੈ।
ਡਾ. ਸ਼ੋਭਨਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸੋਮਵਾਰ ਨੂੰ ਜ਼ਿਲ੍ਹੇ ਦੇ 3273 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ ਵਿਚ 10 ਅਤੇ ਦਿਹਾਤੀ ਇਲਾਕਿਆਂ ਵਿਚ 4 ਸਥਾਨਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8