ਬਜ਼ੁਰਗਾਂ ਨੇ ਮਾਸੂਮ ਬੱਚੇ 'ਤੇ ਢਾਹਿਆ ਤਸ਼ੱਦਦ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਫੌਰੀ ਐਕਸ਼ਨ

05/11/2022 11:19:53 AM

ਪਟਿਆਲਾ (ਕੰਬੋਜ) : ਪਟਿਆਲਾ ਵਿਖੇ 2 ਬਜ਼ੁਰਗ ਵਿਅਕਤੀਆਂ ਵਲੋਂ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋਈ ਵੀਡੀਓ ’ਚ ਸਾਫ਼ ਤੌਰ ’ਤੇ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ 1 ਮਾਸੂਮ ਬੱਚੇ ਨੂੰ ਫਰਸ਼ ’ਤੇ ਲਿਟਾ ਕੇ ਉਸ ’ਤੇ ਬੈਠ ਕੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਹ 2 ਬਜ਼ੁਰਗ ਵਿਅਕਤੀਆਂ ਵਲੋਂ ਉਸ ਮਾਸੂਮ ਬੱਚੇ ਦੇ ਸਿਰ ’ਚ ਚਪਲਾਂ ਵੀ ਮਾਰੀਆਂ ਜਾ ਰਹੀਆਂ ਹਨ।ਜਦ ਇਹ ਵੀਡੀਓ ਬਾਲ ਭਲਾਈ NGO ਪਟਿਆਲਾ ਦੇ ਧਿਆਨ ਦੇ ’ਚ ਆਈ ਤਾਂ ਉਨ੍ਹਾਂ ਵੱਲੋਂ ਇਹ ਪਿੰਡ ਗੱਜੂਮਾਜਰੇ ਤੱਕ ਪਹੁੰਚ ਕੀਤੀ ਗਈ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਵਾਪਰਿਆ ਵੱਡਾ ਹਾਦਸਾ : ਮਿੰਨੀ ਬੱਸ ਪਲਟਣ ਨਾਲ 4 ਦੀ ਹੋਈ ਮੌਤ

ਪੁਲਸ ਵੱਲੋਂ ਬਾਲ ਭਲਾਈ NGO ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕਰ ਕੇ ਇਨ੍ਹਾਂ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਦੋਵੇਂ ਦੋਸ਼ੀਆਂ ਨੂੰ ਪਟਿਆਲਾ ਕੋਰਟ ’ਚ ਪੇਸ਼ ਕੀਤਾ ਗਿਆ। ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ ਦੋਸ਼ੀਆਂ ਦੀ ਉਮਰ 50 ਸਾਲ ਤੋਂ ਜ਼ਿਆਦਾ ਹੈ ਅਤੇ ਇਹ ਗੱਜੂ ਮਾਜਰਾ ਪਿੰਡ ’ਚ ਖੇਤੀ ਕਰਦੇ ਹਨ । ਫਿਲਹਾਲ ਦੋਵੇਂ ਹੀ ਬਜ਼ੁਰਗ ਦੋਸ਼ੀ ਪੁਲਸ ਦੀ ਹਿਰਾਸਤ ’ਚ ਹਨ ਜਿਨ੍ਹਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਅਤੇ ਪੁੱਛਗਿੱਛ ਲਗਾਤਾਰ ਜਾਰੀ ਹੈ।

PunjabKesari

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਸੰਗਰੂਰ ਦਾ SP ਰੈਂਕ ਦਾ ਅਧਿਕਾਰੀ ਫ਼ਰਾਰ, ASI ਗ੍ਰਿਫ਼ਤਾਰ


Meenakshi

News Editor

Related News