ਪਹਿਲਾਂ ਨਾਬਾਲਗ ਕੁੜੀ ਨਾਲ Snapchat ''ਤੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਦਿਖਾਇਆ ਅਸਲੀ ਰੂਪ
Thursday, Jun 13, 2024 - 01:36 PM (IST)

ਲੁਧਿਆਣਾ (ਰਾਜ): ਪਿੰਡ ਆਲਮਗੀਰ ਦੇ ਇਕ ਨੌਜਵਾਨ ਵੱਲੋਂ ਨਾਬਾਲਗ ਕੁੜੀ ਨਾਲ ਅਸ਼ਲੀਲ ਵੀਡੀਓ ਕਾਲ ਕਰਨ ਤੇ ਫ਼ਿਰ ਉਸ ਨੂੰ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਨਾਬਾਲਗਾ ਨੇ ਉਸ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਇਹ ਵੀਡੀਓ ਵਾਇਰਲ ਵੀ ਕਰ ਦਿੱਤੀ। ਥਾਣਾ ਡੇਹਲੋਂ ਦੀ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - 'ਪ੍ਰਧਾਨ ਮੰਤਰੀ' ਦੀ ਵਿਗੜੀ ਸਿਹਤ, ਬਾਜੇਕੇ ਨੂੰ ਕਰਵਾਇਆ ਗਿਆ ਹਸਪਤਾਲ ਦਾਖ਼ਲ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤਾ ਨੇ ਦੱਸਿਆ ਕਿ 2023 ਉਸ ਦੀ ਮਾਤਾ ਦੇ ਬੁਟੀਕ 'ਤੇ ਜਸ਼ਨਦੀਪ ਸਿੰਘ ਨਾਲ ਮੁਲਾਕਾਤ ਹੋਈ ਸੀ। ਬਾਅਦ ਵਿਚ ਉਹ ਦੋਵੇਂ Snapchat 'ਤੇ ਗੱਲਬਾਤ ਕਰਨ ਲੱਗ ਪਏ। ਇਸ ਦੌਰਾਨ ਉਕਤ ਨੌਜਵਾਨ ਨੇ ਉਸ ਨੂੰ ਵਰਗਲਾ ਕੇ ਅਸ਼ਲੀਲ ਵੀਡੀਓ ਕਾਲ ਕਰਨ ਲੀ ਕਿਹਾ। ਬਾਅਦ ਵਿਚ ਉਹ ਉਸ ਨੂੰ ਵੀਡੀਓ ਵਾਇਰਲ ਕਰਨ ਦਾ ਡਰਾਵਾ ਦੇ ਕੇ ਬਲੈਕਮੇਲ ਕਰਨ ਲੱਗ ਪਿਆ। ਉਸ ਨੇ ਪੀੜਤਾ ਤੋਂ ਲੱਖਾਂ ਰੁਪਏ ਦੀ ਮੰਗ ਕੀਤੀ। ਜਦੋਂ ਪੀੜਤਾ ਨੇ ਜਸ਼ਨਦੀਪ ਨੂੰ ਪੈਸੇ ਨਾ ਦਿੱਤੇ ਤਾਂ ਉਸ ਨੇ 10 ਜੂਨ 2024 ਨੂੰ ਇਹ ਵੀਡੀਓ ਵਾਇਰਲ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਐਕਸ਼ਨ ਮੋਡ 'ਚ CM ਮਾਨ! ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਹੋਵੇਗੀ ਅਹਿਮ ਮੀਟਿੰਗ
ਥਾਣਾ ਡੇਹਲੋਂ ਦੀ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਪਿੰਡ ਆਲਮਗੀਰ ਦੇ ਰਹਿਣ ਵਾਲੇ ਜਸ਼ਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8