ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ
Thursday, Jun 26, 2025 - 05:32 PM (IST)

ਬਠਿੰਡਾ (ਵਿਜੇ ਵਰਮਾ) : ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਕਾਰਨ ਖ਼ਬਰਾਂ ਵਿਚ ਆਈ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿਚ ਪੁਲਸ ਦੀ ਜਾਂਚ ਤੇਜ਼ ਹੋ ਗਈ ਹੈ ਪਰ ਦੋਵਾਂ ਮੁਲਜ਼ਮਾਂ ਬਾਰੇ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਨਾਲ ਹੀ ਬਠਿੰਡਾ ਪੁਲਸ ਦੋ ਹੋਰ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਬਠਿੰਡਾ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਅਮਨੀਤ ਕੌਂਡਲ ਨੇ ਕਿਹਾ ਕਿ ਹੁਣ ਤੱਕ ਕਤਲ ਕੇਸ ਵਿਚ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਤਿੰਨ ਦੀ ਪਛਾਣ ਹੋ ਗਈ ਹੈ। ਇਨ੍ਹਾਂ ਵਿਚੋਂ ਦੋ ਮੁਲਜ਼ਮ - ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਕਤਲ ਦੇ ਅਗਲੇ ਹੀ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਨਿਹੰਗ ਪਹਿਰਾਵੇ ਵਿਚ ਸਨ। ਇਕ ਹੋਰ ਮੁਲਜ਼ਮ ਰਣਜੀਤ ਸਿੰਘ, ਜੋ ਤਰਨਤਾਰਨ ਦਾ ਰਹਿਣ ਵਾਲਾ ਹੈ ਅਤੇ ਨਿਹੰਗ ਸੰਪਰਦਾ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ, ਅਜੇ ਫਰਾਰ ਹੈ। ਪੁਲਸ ਅਨੁਸਾਰ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਵਿਰੁੱਧ ਲੁੱਕ-ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
ਐੱਸ. ਐੱਸ. ਪੀ. ਕੌਂਡਲ ਨੇ ਕਿਹਾ ਕਿ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ 10 ਜੂਨ ਨੂੰ ਭਾਰਤ ਤੋਂ ਭੱਜ ਗਿਆ ਸੀ। ਉਸ ਸਮੇਂ ਉਸ ਨੇ ਨਿਹੰਗ ਪਹਿਰਾਵਾ ਨਹੀਂ ਪਹਿਨਿਆ ਹੋਇਆ ਸੀ ਅਤੇ ਟੂਰਿਸਟ ਵੀਜ਼ੇ 'ਤੇ ਅੰਮ੍ਰਿਤਸਰ ਤੋਂ UAE ਚਲਾ ਗਿਆ ਸੀ। ਪੁਲਸ ਨੇ ਪੁਸ਼ਟੀ ਕੀਤੀ ਕਿ ਇਨ੍ਹਾਂ ਦੋਸ਼ੀਆਂ ਨੇ ਮਹਿਰੋਂ ਨੂੰ ਵਿਦੇਸ਼ ਭੱਜਣ ਵਿਚ ਮਦਦ ਕੀਤੀ ਸੀ। ਹੁਣ ਬਠਿੰਡਾ ਪੁਲਸ ਨੇ 20 ਜੂਨ ਨੂੰ ਪੰਜਾਬ ਪੁਲਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਰਾਹੀਂ ਮਹਿਰੋਂ ਦੀ ਹਵਾਲਗੀ ਲਈ ਇੰਟਰਪੋਲ ਦੀ ਮਦਦ ਨਾਲ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਅਜੇ ਤੱਕ ਇਹ ਪੁਸ਼ਟੀ ਨਹੀਂ ਹੋਈ ਹੈ ਕਿ ਇੰਟਰਪੋਲ ਵੱਲੋਂ ਕੋਈ ਰੈੱਡ ਨੋਟਿਸ ਜਾਰੀ ਕੀਤਾ ਗਿਆ ਹੈ ਜਾਂ ਨਹੀਂ। ਪੁਲਸ ਅਨੁਸਾਰ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਤੋਂ ਪੁੱਛਗਿੱਛ ਕਰਨ ਦੇ ਬਾਵਜੂਦ, ਪੰਜਵੇਂ ਦੋਸ਼ੀ ਦੀ ਪਛਾਣ ਨਹੀਂ ਹੋ ਸਕੀ। ਐੱਸ. ਐੱਸ. ਪੀ. ਨੇ ਕਿਹਾ ਕਿ ਪੁਲਸ ਪਰਿਵਾਰਕ ਮੈਂਬਰਾਂ ਅਤੇ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਮੀਦ ਹੈ ਕਿ ਫਰਾਰ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਇਨ੍ਹਾਂ ਮੁਲਾਜ਼ਮਾਂ ਨੂੰ ਲੱਗੇਗਾ ਝਟਕਾ, ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e