ਭਾਬੀ ਕਮਲ ਕੌਰ ਕਤਲ ਮਾਮਲੇ ''ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ''ਤੇ
Wednesday, Jun 18, 2025 - 04:34 PM (IST)

ਬਠਿੰਡਾ (ਵਰਮਾ) : ਇਨਫਲੂਐਂਸਰ ਭਾਬੀ ਕਮਲ ਕੌਰ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਨਿਹੰਗ ਸਿੰਘ ਜਸਪ੍ਰੀਤ ਸਿੰਘ ਅਤੇ ਨਿਮਨਜੀਤ ਸਿੰਘ ਨੂੰ ਮਾਨਯੋਗ ਅਦਾਲਤ ਵਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਸ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੁਲਜ਼ਮ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਦੇ ਵਕੀਲ ਨੇ ਪੁਲਸ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਸੀ ਕਿ ਪੁਲਸ ਕੋਲ ਰਿਮਾਂਡ ਤੋਂ ਵਸੂਲੀ ਲਈ ਕੁਝ ਨਹੀਂ ਹੈ, ਇਹ ਸਭ ਕੁਝ ਸਿਰਫ਼ ਤਸ਼ੱਦਦ ਕਰਨ ਲਈ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ : ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ
ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ ਪਰ ਉਸ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨਾਲ ਸਬੰਧਤ ਕਈ ਪਹਿਲੂ ਅਜੇ ਵੀ ਜਾਂਚ ਅਧੀਨ ਹਨ।
ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e