ਭਾਬੀ ਕਮਲ ਕੌਰ ਦੇ ਕਤਲ ਮਾਮਲੇ ''ਚ ਫੜੇ ਨੌਜਵਾਨ ਦਾ ਪਿਓ ਆਇਆ ਸਾਹਮਣੇ, ਕਿਹਾ...

Friday, Jun 13, 2025 - 08:09 PM (IST)

ਭਾਬੀ ਕਮਲ ਕੌਰ ਦੇ ਕਤਲ ਮਾਮਲੇ ''ਚ ਫੜੇ ਨੌਜਵਾਨ ਦਾ ਪਿਓ ਆਇਆ ਸਾਹਮਣੇ, ਕਿਹਾ...

ਤਰਨਤਾਰਨ (ਮਨਦੀਪ) : ਬਠਿੰਡਾ ਵਿਚ ਹੋਏ ਕੰਚਨ ਤਿਵਾੜੀ ਉਰਫ ਭਾਬੀ ਕਮਲ ਕੌਰ ਦੇ ਕਤਲ ਦਾ ਮਾਮਲਾ ਸੁਰਖੀਆਂ ਵਿਚ ਹੈ। ਇਸੇ ਵਿਚਾਲੇ ਹੁਣ ਕੰਚਨ ਤਿਵਾੜੀ ਕਤਲ ਮਾਮਲੇ ਵਿਚ ਫੜੇ ਗਏ ਨੌਜਵਾਨ ਨਿਮਰਤਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। 

ਭਾਬੀ ਕਮਲ ਕੋਰ ਕੱਤਲ ਕੇਸ ਵਿੱਚ ਫੜੇ ਗਏ ਅਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਨਿਮਰਤਜੀਤ ਸਿੰਘ ਦੇ ਪਿਤਾ ਨੇ ਪੁਲਸ ਨੂੰ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੋ ਸਕਦਾ ਹੈ ਉਨ੍ਹਾਂ ਦੇ ਬੇਟੇ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੋਵੇ। ਉਨ੍ਹਾਂ ਦਾ ਬੇਟਾ ਇੱਕ ਮਹੀਨਾ ਪਹਿਲਾਂ ਹੀ ਘਰ ਆਇਆ ਸੀ ਉਸ ਤੋਂ ਬਾਅਦ ਵਾਪਸ ਨਹੀਂ ਆਇਆ।

PunjabKesari

ਦੱਸ ਦਈਏ ਕਿ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਨੂੰ ਬਠਿੰਡਾ ਪੁਲਸ ਨੇ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀਆਂ ਦੀ ਪਛਾਣ ਮੋਗਾ ਦੇ ਜਸਪ੍ਰੀਤ ਸਿੰਘ ਮੇਹਰੂ ਅਤੇ ਤਰਨਤਾਰਨ ਦੇ ਨਿਮਰਤਜੀਤ ਸਿੰਘ ਵਜੋਂ ਹੋਈ ਹੈ। ਪੁਲਸ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਕੰਚਨ ਆਪਣਾ ਨਾਂ ਬਦਲ ਕੇ ਕਮਲ ਕੌਰ ਰੱਖ ਕੇ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ ਪਾ ਰਹੀ ਸੀ। ਉਸਨੂੰ ਪਹਿਲਾਂ ਵੀ ਸਮਝਾਇਆ ਸੀ ਪਰ ਉਹ ਨਹੀਂ ਮੰਨੀ। ਉਨ੍ਹਾਂ ਨੇ ਕਾਰ ਖ਼ਰਾਬ ਹੋਣ ਦਾ ਬਹਾਨਾ ਬਣਾਇਆ ਤੇ ਉਸਨੂੰ ਗੈਰੇਜ ਲੈ ਗਏ ਤੇ ਉਥੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਹੱਤਿਆਕਾਂਡ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਅਜੇ ਨਹੀਂ ਹੋਈ। ਉਸਨੂੰ ਫੜਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News