'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ...

Saturday, Jul 11, 2026 - 03:15 PM (IST)

'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ...

ਲੁਧਿਆਣਾ : ਸੋਸ਼ਲ ਮੀਡੀਆ ਇਨਫਲੂਐਂਸਰ 'ਭਾਬੀ' ਰਣਜੀਤ ਕੌਰ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਮਿਲਣ ਮਗਰੋਂ ਰਣਜੀਤ ਕੌਰ ਵਲੋਂ ਇਕ ਨਵੀਂ ਵੀਡੀਓ ਜਾਰੀ ਕਰਕੇ ਉਨ੍ਹਾਂ ਲੋਕਾਂ ਨੂੰ ਠੋਕਵਾਂ ਜਵਾਬ ਦਿੱਤਾ ਹੈ, ਜਿਨ੍ਹਾਂ ਨੇ ਉਸ ਦੇ ਫ਼ਰਾਰ ਹੋਣ ਦੀਆਂ ਅਫ਼ਵਾਹਾਂ ਫੈਲਾਈਆਂ ਸਨ। ਭਾਬੀ ਰਣਜੀਤ ਕੌਰ ਨੇ ਕਿਹਾ ਕਿ ਅਸੀਂ ਸ਼ੂਟਿੰਗ 'ਚ ਰੁੱਝੇ ਹੋਏ ਸੀ। ਉਸ ਨੇ ਨਵੀਂ ਵੀਡੀਓ 'ਚ ਜ਼ਮਾਨਤ ਦੇ ਕਾਗਜ਼ ਦਿਖਾਉਂਦੇ ਹੋਏ ਦੱਸਿਆ ਕਿ ਸਾਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ

ਅਸੀਂ ਕਿਤੇ ਭੱਜਣ ਵਾਲਿਆਂ 'ਚੋਂ ਨਹੀਂ ਹਾਂ ਅਤੇ ਨਾ ਹੀ ਅਸੀਂ ਘਰ ਛੱਡਿਆ ਹੈ। ਰਣਜੀਤ ਕੌਰ ਨੇ ਕਿਹਾ ਕਿ ਅਸੀਂ ਚੰਡੀਗੜ੍ਹ 'ਚ ਸ਼ੂਟਿੰਗ ਦੇ ਸਿਲਸਿਲੇ 'ਚ ਆਏ ਹੋਏ ਸੀ ਅਤੇ ਉਨ੍ਹਾਂ ਨੇ ਕੋਈ ਕਤਲ ਨਹੀਂ ਕੀਤਾ, ਜੋ ਉਹ ਭੱਜਦੇ ਫਿਰਨ, ਸਗੋਂ ਅਸੀਂ ਵਕੀਲ ਰਾਹੀਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਜ਼ਮਾਨਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਭਾਬੀ ਰਣਜੀਤ ਕੌਰ ਅਤੇ ਉਸ ਦੇ ਪਤੀ ਖ਼ਿਲਾਫ਼ ਲੁਧਿਆਣਾ 'ਚ ਨਿਹੰਗ ਮਨਪ੍ਰੀਤ ਸਿੰਘ ਖ਼ਾਲਸਾ ਦੀ ਸ਼ਿਕਾਇਤ 'ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਸ਼ਿਕਾਇਤ 'ਚ ਜੋੜੇ ਖ਼ਿਲਾਫ਼ ਸੋਸ਼ਲ ਮੀਡੀਆ ਰਾਹੀਂ ਸਮਾਜ 'ਚ ਬੁਰਾਈ ਅਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ਲੱਗੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News