ਦੁਖ਼ਦ ਖ਼ਬਰ: ਭਾਦਸੋਂ ਦੇ ਪਿੰਡ ਖੇੜੀ ਜੱਟਾਂ ਦੇ ਫੌਜੀ ਨੌਜਵਾਨ ਦੀ ਰਾਜੌਰੀ ’ਚ ਗੋਲੀ ਲੱਗਣ ਨਾਲ ਮੌਤ

01/14/2022 11:47:08 AM

ਭਾਦਸੋਂ, ਪਟਿਆਲਾ (ਅਵਤਾਰ) - ਭਾਦਸੋਂ ਥਾਣਾ ਦੇ ਪਿੰਡ ਖੇੜੀ ਜੱਟਾਂ ਵਿਖੇ 25 ਸਾਲ ਦੇ ਇੱਕ ਨੌਜਵਾਨ ਫੌਜੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ ਦੇ ਰਾਜੌਰੀ ਦੇ ਸਰਹੱਦੀ ਖੇਤਰ ’ਚ ਚੱਲੀ ਗੋਲ਼ੀ ਨਾਲ ਫ਼ੌਜ ਦੀ 14 ਪੰਜਾਬ ਯੂਨਿਟ ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਵੀਰਵਾਰ ਦੁਪਹਿਰ ਨੂੰ ਸਰਹੱਦ ’ਤੇ ਅਚਾਨਕ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਉਸੇ ਸਮੇਂ ਸਰਹੱਦ ’ਤੇ ਤਾਇਨਾਤ ਜਵਾਨ ਅਤੇ ਫ਼ੌਜੀ ਅਧਿਕਾਰੀ ਮੌਕੇ ’ਤੇ ਪੁੱਜੇ।

ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)

ਉਨ੍ਹਾਂ ਨੇ ਵੇਖਿਆ ਕਿ ਸਿਪਾਹੀ ਸਰਬਜੀਤ ਸਿੰਘ ਤੇ ਸਿਪਾਹੀ ਨਵਰਾਜ ਸਿੰਘ ਦੋਵੇਂ ਖੂਨ ਨਾਲ ਲਥਪਥ ਪਏ ਹੋਏ ਹਨ। ਦੋਵਾਂ ਨੂੰ ਤੁਰੰਤ ਨਜ਼ਦੀਕੀ ਫ਼ੌਜੀ ਹਸਪਤਾਲ ’ਚ ਪਹੁੰਚਾਇਆ ਗਿਆ, ਜਿੱਥੇ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਰਾਜੌਰੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਉੱਥੇ, ਦੋਵਾਂ ਜਵਾਨਾਂ ਦੀਆਂ ਲਾਸ਼ਾਂ ਨੂੰ ਯੂਨਿਟ ਹੈੱਡਕੁਆਰਟਰ ’ਚ ਰੱਖਿਆ ਗਿਆ ਹੈ। ਫ਼ਿਲਹਾਲ ਗੋਲ਼ੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਪ੍ਰਾਪਤ ਜਾਣਕਾਰੀ ਮੁਤਾਬਕ ਨਵਰਾਜ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਖੇੜੀ ਜੱਟਾਂ ਥਾਣਾ ਭਾਦਸੋਂ ਦਾ ਨੌਜਵਾਨ ਭਾਰਤੀ ਫੌਜ ਵਿਚ ਡਿਊਟੀ ਕਰਦਾ ਸੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਸਿਪਾਹੀ ਨਵਰਾਜ ਸਿੰਘ ਦਾ ਇੱਕ ਭਰਾ ਅਤੇ ਇੱਕ ਭੈਣ ਹੈ। 25 ਸਾਲ ਦਾ ਮ੍ਰਿਤਕ ਫੌਜੀ ਅਜੇ ਪਿਛਲੇ 6 ਸਾਲ ਪਹਿਲਾਂ ਹੀ ਫੌਜ ਵਿਚ ਭਰਤੀ ਹੋਇਆ ਸੀ ਅਤੇ ਇੱਕ ਮੱਧ ਵਰਗੀ ਕਿਸਾਨ ਦਾ ਕੁਆਰਾ ਪੁੱਤਰ ਸੀ । ਘਟਨਾ ਦਾ ਪਤਾ ਚਲਦਿਆਂ ਹੀ ਪੂਰੇ ਭਾਦਸੋਂ ਦੇ ਇਲਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਜ਼ਿਕਰਯੋਗ ਹੈ ਇਸੇ ਪਿੰਡ ਦਾ ਇੱਕ ਅਲੜ ਉਮਰ ਦਾ ਨੌਜਵਾਨ ਨਵਜੋਤ ਸਿੰਘ ਬੀਤੇ ਸਾਲ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਸ਼ਹੀਦੀ ਪਾ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼

 


rajwinder kaur

Content Editor

Related News