ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਕੈਲੰਡਰ ਰਿਲੀਜ਼

Friday, Jan 05, 2018 - 11:35 AM (IST)

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਕੈਲੰਡਰ ਰਿਲੀਜ਼

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ, ਦਰਦੀ) - ਟਾਂਕ ਕਸ਼ੱਤਰੀਆ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਰਤਾਰ ਸਿੰਘ ਪੁਰਬਾ ਦੀ ਪ੍ਰਧਾਨਗੀ ਹੇਠ ਕਰਵਾਏ ਧਾਰਮਿਕ ਸਮਾਗਮ ਸਮੇਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਸਾਲ 2018 ਲਈ ਤਿਆਰ ਕੀਤਾ ਗਿਆ ਕੈਲੰਡਰ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਦੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਅਤੇ ਕਮੇਟੀ ਮੈਂਬਰਾਂ ਵੱਲੋਂ ਬਾਬਾ ਨਾਮਦੇਵ ਭਵਨ ਵਿਖੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਕਿਹਾ ਕਿ ਇਹ ਕੈਲੰਡਰ ਪਟਵਾਰੀ ਪ੍ਰੀਤਮ ਸਿੰਘ ਰਤਨ ਵੱਲੋਂ ਬੜੀ ਮਿਹਨਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਉਸ ਦੀ ਦਿਲੀ ਇੱਛਾ ਹੈ ਕਿ ਇਹ ਕੈਲੰਡਰ ਭਾਈਚਾਰੇ ਦੇ ਹਰ ਪਰਿਵਾਰਾਂ ਕੋਲ ਪਹੁੰਚੇ। ਇਸ ਦੌਰਾਨ ਸਭਾ ਦੇ ਪ੍ਰਧਾਨ ਕਰਤਾਰ ਸਿੰਘ ਪੁਰਬਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਤੱਗੜ, ਸਕੱਤਰ ਸੁਖਮੰਦਰ ਸਿੰਘ ਬੇਦੀ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਈਚਾਰੇ ਦੇ ਮੈਂਬਰ ਮੌਜੂਦ ਸਨ।


Related News