ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Wednesday, Nov 25, 2020 - 03:50 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ : ਭਾਈ ਲੌਂਗੋਵਾਲ ਦਾ ਨਿਰਵਿਰੋਧ ਪ੍ਰਧਾਨ ਚੁਣਿਆ ਜਾਣਾ ਤੈਅ

PunjabKesari

ਗਿਆਨੀ ਮਾਨ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਪੰਜਵੇਂ ਪਾਤਸ਼ਾਹ ਜੀ ਨੇ ਭਗਤਾਂ ਦੀ ਬਾਣੀ ਦਰਜ ਕਰਕੇ ਵੱਡਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ 'ਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨਜਰ ਮੁਖਤਾਰ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿਰਵੈਲ ਸਿੰਘ, ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਕਿਸਾਨੀ ਕਾਨੂੰਨਾਂ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਦਾ ਫਿਰ ਹਰਸਿਮਰਤ ਬਾਦਲ 'ਤੇ ਹਮਲਾ


Anuradha

Content Editor

Related News