ਲੱਖਾਂ ਪੰਜਾਬੀ ਪਰਿਵਾਰਾਂ ਨੂੰ ਬਾਦਲ ਸਰਕਾਰ ਨੇ ਦਿੱਤਾ ਵੱਡਾ ਤੋਹਫਾ

10/03/2015 1:24:56 PM

ਰੂਪਨਗਰ (ਵਿਜੇ)-ਪੰਜਾਬ ਸਰਕਾਰ ਵਲੋਂ ਭਗਤ ਪੂਰਨ ਸਿੰਘ ਬੀਮਾ ਯੋਜਨਾ ਸ਼ੁਰੂ ਕਰਕੇ ਲੱਖਾਂ ਪੰਜਾਬੀ ਪਰਿਵਾਰਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨੀਲੇ ਕਾਰਡ ਧਾਰਕਾਂ ਦੇ ਮੁਫਤ ਇਲਾਜ ਦਾ ਐਲਾਨ ਕੀਤਾ ਹੈ। ਸੂਬੇ ਦੇ ਕਰੀਬ 30 ਲੱਖ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਣਗੇ। 
ਰੋਪੜ ਵਿਖੇ ਬਾਈਪਾਸ, ਟੀ-ਪੁਆਇੰਟ ''ਤੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿਚ ਨੀਲੇ ਕਾਰਡ ਧਾਰਕ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਇਲਾਜ ਹੁਣ ਪੰਜਾਬ ਸਰਕਾਰ ਉਕਤ ਯੋਜਨਾ ਤਹਿਤ ਮੁਫ਼ਤ ਕਰਵਾਏੇਗੀ। ਇਸ ਯੋਜਨਾ ਦਾ ਲਾਭ ਲੈਣ ਲਈ ਧਾਰਕਾਂ ਨੂੰ ਰਜਿਸਟਰੇਸ਼ਨ ਕਰਵਾਉਣੀ ਪਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦਾ ਬੀਮਾ ਕੀਤਾ ਜਾਵੇਗਾ। ਇਸ ਬੀਮੇ ਅਨੁਸਾਰ ਵੱਧ ਤੋਂ ਵੱਧ ਬੀਮਾਰੀਆਂ ਦੇ ਇਲਾਜ ਕਵਰ ਕੀਤੇ ਗਏ ਹਨ।
ਇਸ ਸਕੀਮ ਅਧੀਨ ਹਰ ਧਾਰਕ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਸਾਲਾਨਾ 30,000 ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਮੰਤਵ ਨੂੰ ਪੂਰਾ ਕਰਨ ਲਈ ਇਹ ਯੋਜਨਾ 2 ਨਵੰਬਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। 
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਲਾਜ ਲਈ 214 ਸਰਕਾਰੀ ਅਤੇ 216 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀ ''ਚ ਸ਼ਾਮਲ ਕੀਤਾ ਗਿਆ ਹੈ। ਇਸ ਸਕੀਮ ਦੀ ਜ਼ਿਆਦਾ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਟੋਲ-ਫ੍ਰੀ ਮੈਡੀਕਲ ਹੈਲਪਲਾਈਨ ਨੰਬਰ 104 ਤੋਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ ਅਤੇ ਜ਼ਿਲਾ ਪੱਧਰੀ ਹਸਪਤਾਲ ਵਿਚ ਰੱਖੀ ਕਿਊਸਕ ਵਿਚ ਵੀ ਆਪਣਾ ਨਾਂ ਦਰਜ ਕਰਵਾ ਸਕਦੇ ਹਨ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Babita Marhas

This news is News Editor Babita Marhas