ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ

Wednesday, Oct 21, 2026 - 05:10 PM (IST)

ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ

ਮੋਗਾ/ਬਾਘਾਪੁਰਾਣਾ (ਕਸ਼ਿਸ਼) : ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ ਦੇ ਬੁੱਤ ’ਤੇ ਕਾਲਾ ਰੰਗ ਵੀ ਲਾਇਆ ਗਿਆ, ਇਸ ਦੇ ਚੱਲਦੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਅੰਗਰੇਜ਼ਾਂ ਵਿਰੁੱਧ ਸੰਘਰਸ਼ ਕੀਤਾ। ਉਨ੍ਹਾਂ ਦਾ ਬਲਿਦਾਨ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ। 

ਇਹ ਵੀ ਪੜ੍ਹੋ : ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ

ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬੁੱਤ ’ਤੇ ਕਾਲਾ ਰੰਗ ਲਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀ ਘਟਨਾ ਮੁੜ ਨਾ ਵਾਪਰੇ। ਦੂਜੇ ਪਾਸੇ ਡੀਐੱਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਡ ਵੈਰੋਕੇ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਹੈ। ਮੂਰਤੀ ਨਾਲ ਛੇੜਛਾੜ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੂਰਤੀ ’ਤੇ ਪੇਂਟ ਆਦਿ ਲੱਗਿਆ ਹੋਇਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News