ਅਕਾਲ ਤਖ਼ਤ ਸਾਹਿਬ ਨਾਲ ਬਾਗੀ ਧੜੇ ਨੇ ਕੀਤੀ ਮੁਲਾਕਾਤ, ਰੱਖੀਆਂ ਇਹ 3 ਅਹਿਮ ਮੰਗਾਂ

Thursday, Jan 02, 2025 - 03:02 PM (IST)

ਅਕਾਲ ਤਖ਼ਤ ਸਾਹਿਬ ਨਾਲ ਬਾਗੀ ਧੜੇ ਨੇ ਕੀਤੀ ਮੁਲਾਕਾਤ, ਰੱਖੀਆਂ ਇਹ 3 ਅਹਿਮ ਮੰਗਾਂ

ਅੰਮ੍ਰਿਤਸਰ- ਬਾਗੀ ਧੜ੍ਹੇ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜਥੇਦਾਰ ਨੂੰ ਲਿਖਤੀ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ 'ਚ ਬਾਗੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ  ਤਿੰਨ ਮੰਗਾਂ ਰੱਖੀਆਂ ਹਨ। ਪਹਿਲੀ ਮੰਗ 'ਚ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਬਣਾਈ ਜਾਂਚ ਕਮੇਟੀ ਦੀ ਗੱਲ ਰੱਖੀ । ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਮੇਟੀ ਖਾਰਜ ਕੀਤੀ ਜਾਵੇ, ਇਹ ਕਮੇਟੀ ਗਲਤ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਨੂੰ ਕਿਸੇ ਜਥੇਦਾਰ ਖ਼ਿਲਾਫ਼ ਜਾਂਚ ਦਾ ਨਹੀਂ ਅਧਿਕਾਰ ਨਹੀਂ ਹੈ। ਸਿੰਘ ਸਾਹਿਬਾਨ ਦੀ ਪੜਤਾਲ ਦਾ ਕੰਮ ਕਿਸੇ ਦਾ ਨਹੀਂ ਬਣਦਾ ਹੈ, ਉਨ੍ਹਾਂ ਦੀ ਪੜਤਾਲ ਕਰਨੀ ਹੈ ਤਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਆਪ ਕਰਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਬਾਗੀ ਧੜਾ, ਸੁਖਬੀਰ ਦੇ ਅਸਤੀਫੇ ਨੂੰ ਲੈ ਕੇ ਹੋ ਸਕਦੀ ਗੱਲ

ਉਨ੍ਹਾਂ ਦੂਜੀ ਮੰਗ ਰੱਖਦਿਆਂ ਕਿਹਾ ਕਿ 2 ਦਸੰਬਰ ਦੇ ਫੈਸਲਾ 'ਚ ਕਿਹਾ ਗਿਆ ਸੀ ਕਿ 3 ਦਿਨ ਅੰਦਰ ਸੁਖਬੀਰ ਬਾਦਲ ਸਣੇ ਸ਼ੋਮਣੀ ਅਕਾਲੀ ਦਲ ਦੇ ਅਸਤੀਫੇ ਪ੍ਰਵਾਨ ਹੋਣ, ਪਰ ਹੁਣ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਬਾਗੀ ਧੜੇ ਨੇ ਅਗਲੀ ਮੰਗ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਗਠਨ ਦੇ ਹੁਕਮਾਂ 'ਤੇ ਹਾਲੇ ਤੱਕ ਕੋਈ ਕੰਮ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Shivani Bassan

Content Editor

Related News