ਜਲੰਧਰ: ਸ਼ੋਭਾ ਯਾਤਰਾ ਨੂੰ ਲੈ ਕੇ ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
Saturday, Oct 12, 2019 - 10:00 AM (IST)

ਜਲੰਧਰ (ਵਰੁਣ)— ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਅੱਜ ਕੱਢੀ ਜਾ ਰਹੀ ਸ਼ੋਭਾ ਯਾਤਰਾ ਨੂੰ ਲੈ ਕੇ ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਸ਼ੋਭਾ ਯਾਤਰਾ ਰੂਟ 'ਤੇ ਟ੍ਰੈਫਿਕ ਪੁਲਸ ਨੇ 12 ਅਕਤੂਬਰ (ਸ਼ਨੀਵਾਰ) ਨੂੰ ਸਵੇਰੇ 10 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਸਭ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾ ਦਿੱਤੀ ਹੈ। ਡੀ. ਸੀ. ਪੀ. ਨਰੇਸ਼ ਡੋਗਰਾ ਨੇ ਦੱਸਿਆ ਕਿ ਸ਼ੋਭਾ ਯਾਤਰਾ ਸ਼੍ਰੀ ਰਾਮ ਚੌਕ ਤੋਂ ਸ਼ੁਰੂ ਹੋ ਕੇ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਖਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾ ਗੇਟ, ਸ਼ੀਤਲਾ ਮੰਦਰ, ਪਟੇਲ ਚੌਕ, ਪੁਰਾਣੀ ਸਬਜ਼ੀ ਮੰਡੀ, ਬਸਤੀ ਅੱਡਾ, ਅਲੀ ਮੁਹੱਲਾ ਤੋਂ ਹੋ ਕੇ ਭਗਵਾਨ ਵਾਲਮੀਕਿ ਚੌਕ 'ਤੇ ਆ ਕੇ ਸੰਪੰਨ ਹੋਵੇਗੀ। ਡੀ. ਸੀ. ਪੀ. ਨਰੇਸ਼ ਡੋਗਰਾ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਭੀੜ ਅਤੇ ਸ਼ੋਭਾ ਯਾਤਰਾ 'ਚ ਸ਼ਾਮਲ ਹੋਣ ਵਾਲੀਆਂ ਝਾਕੀਆਂ 'ਚ ਕਿਸੇ ਤਰ੍ਹਾਂ ਦਾ ਕੋਈ ਵਾਹਨ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।
ਟ੍ਰੈਫਿਕ ਪੁਲਸ ਨੇ ਅਲੀ ਪੁਲੀ ਮੁਹੱਲਾ, ਜੋਤੀ ਚੌਕ, ਨਕੋਦਰ ਚੌਕ, ਸਕਾਈਲਾਰਕ ਚੌਕ, ਫ੍ਰੈਂਡਸ ਸਿਨੇਮਾ, ਸ਼੍ਰੀ ਰਾਮ ਚੌਕ, ਜੀ. ਪੀ. ਓ. ਚੌਕ, ਨਾਮਦੇਵ ਚੌਕ, ਸ਼ਾਸਤਰੀ ਮਾਰਕੀਟ ਚੌਕ, ਮੋੜ ਪ੍ਰਤਾਪ ਬਾਗ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਕ, ਟਾਂਡਾ ਰੇਲਵੇ ਫਾਟਕ, ਪਟੇਲ ਚੌਕ, ਟੀ-ਪੁਆਇੰਟ ਗੋਪਾਲ ਨਗਰ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਪੁਰਾਣੀ ਸਬਜ਼ੀ ਮੰਡੀ ਚੌਕ, ਪੁਰਾਣੀ ਜੇਲ, ਟੀ-ਪੁਆਇੰਟ ਸ਼ਕਤੀ ਨਗਰ ਤੇ ਫੁੱਟਬਾਲ ਚੌਕ ਪੁਆਇੰਟ ਤੋਂ ਡਾਇਵਰਟ ਕੀਤਾ ਗਿਆ ਹੈ। ਡੀ. ਸੀ. ਪੀ. ਨਰੇਸ਼ ਡੋਗਰਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਨੀਵਾਰ ਨੂੰ ਸ਼ੋਭਾ ਯਾਤਰਾ ਦੇ ਰੂਟ ਨੂੰ ਇਸਤੇਮਾਲ ਨਾ ਕਰਦਿਆਂ ਡਾਇਵਰਟ ਕੀਤੇ ਪੁਆਇੰਟਸ ਨੂੰ ਇਸਤੇਮਾਲ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੋਣ 'ਤੇ ਲੋਕ ਟ੍ਰੈਫਿਕ ਪੁਲਸ ਦੀ ਹੈਲਪ ਲਾਈਨ ਨੰਬਰ 0181-2227296, 1073 'ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਦੌਰਾਨ ਟ੍ਰੈਫਿਕ ਪੁਲਸ ਦੀਆਂ ਵਿਸ਼ੇਸ਼ ਟੀਮਾਂ ਵੀ ਤਾਇਨਾਤ ਰਹਿਣਗੀਆਂ।