ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ, ਕੀਤਾ ਅਹਿਮ ਐਲਾਨ

Tuesday, Jul 05, 2022 - 06:08 PM (IST)

ਭਗਵਾਨ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ, ਕੀਤਾ ਅਹਿਮ ਐਲਾਨ

ਅੰਮ੍ਰਿਤਸਰ (ਸਾਗਰ, ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਭਗਵਾਨ ਵਾਲਮੀਕਿ ਧੁੰਨਾ ਸਾਹਿਬ ਟਰੱਸਟ ਵੱਲੋਂ ਭਗਵਾਨ ਵਾਲਮੀਕਿ ਤੀਰਥ ਵਿਖੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।

ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਲਗਾਤਾਰ ਇਨ੍ਹਾਂ ਦੋਵੇਂ ਖੇਤਰਾਂ ਨੂੰ ਅਣਗੌਲੇ ਕਰਨ ਕਰਕੇ ਇਹ ਖੇਤਰ ਵਿਕਾਸ ਦੇ ਪੱਖ ਤੋਂ ਕਾਫੀ ਪਛੜ ਗਏ ਹਨ। ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ 'ਤੇ ਵਧੇਰੇ ਜ਼ੋਰ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਤਰਾਂ ਦਾ ਮੂੰਹ-ਮੁਹਾਂਦਰਾ ਸੰਵਾਰਿਆ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੰਜਾਬ ਪੁਲਸ ਇਸ ਮਕਸਦ ਲਈ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਹੋਰ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ

PunjabKesari

ਭਗਵੰਤ ਮਾਨ ਨੇ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ।ਪੰਜਾਬ ਸਰਕਾਰ ਹਰੇਕ ਵਾਅਦੇ ਨੂੰ ਪੂਰਾ ਕਰਨ ਵਾਸਤੇ ਵਸੀਲੇ ਜੁਟਾਉਣ ਲਈ ਪਹਿਲਾਂ ਹੀ ਯਤਨਸ਼ੀਲ ਹੈ। ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਇਨ੍ਹਾਂ ਦੋਵਾਂ ਪ੍ਰਮੁੱਖ ਖੇਤਰਾਂ ਲਈ ਬਜਟ ਵੀ ਵਧਾਇਆ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਉਨ੍ਹਾਂ ਕਿਹਾ ਕਿ ਇਹ ਵਾਧੂ ਬਜਟ ਹੁਣ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆਕਲਪ ਕਰਨ ’ਤੇ ਖ਼ਰਚ ਕੀਤਾ ਜਾਵੇਗਾ। ਇਸ ਨਾਲ ਇਨ੍ਹਾਂ ਦੋਵਾਂ ਸੈਕਟਰਾਂ ਵਿੱਚ ਮਿਸਾਲੀ ਸੁਧਾਰ ਹੋਣਗੇ ਜਿਸ ਨਾਲ ਲੋਕਾਂ ਨੂੰ ਅਤਿ ਲੋੜੀਂਦੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ ਅਤੇ ਭਗਵਾਨ ਵਾਲਮੀਕਿ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ 'ਤੇ ਆਉਣ ਨੂੰ ਰੂਹਾਨੀ ਅਹਿਸਾਸ ਦੱਸਿਆ।

ਪੜ੍ਹੋ ਇਹ ਵੀ ਖ਼ਬਰ: SGPC ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

PunjabKesari

ਭਗਵੰਤ ਮਾਨ ਨੇ ਲਵ-ਕੁਸ਼ ਅਤੇ ਗੁਰੂ ਗਿਆਨਨਾਥ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹੋਰ ਵਿਕਾਸ ਸਬੰਧੀ ਸਾਰੇ ਮਸਲੇ ਛੇਤੀ ਟਰੱਸਟੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕਰ ਲਏ ਜਾਣਗੇ। ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਰਮਦਾਸ ਸਮੇਤ ਹੋਰ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਪੰਜਾਬ ਤੇ ਹਰਿਆਣਾ ’ਚ ਇਸ ਵਾਰ ਮਾਨਸੂਨ ਦਿਖਾਏਗੀ ਆਪਣਾ ਜਲਵਾ, ਸਥਾਪਿਤ ਹੋਣਗੇ ਨਵੇਂ ਰਿਕਾਰਡ


author

rajwinder kaur

Content Editor

Related News