ਧਰਨੇ ''ਚ ਪਹੁੰਚੇ ਭਗਵੰਤ ਮਾਨ ਨੂੰ ਅਧਿਆਪਕਾਂ ਨੇ ਬੇਰੰਗ ਮੋੜਿਆ

10/08/2018 7:05:42 PM

ਪਟਿਆਲਾ : ਸਰਕਾਰ ਦੇ ਫੈਸਲੇ ਖਿਲਾਫ ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਮੁਲਾਕਾਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਅਧਿਆਪਕਾਂ ਵਲੋਂ 'ਆਪ' ਆਗੂਆਂ ਨੂੰ ਬੋਲਣ ਹੀ ਨਹੀਂ ਦਿੱਤਾ ਗਿਆ। ਜਿਵੇਂ ਹੀ ਭਗਵੰਤ ਮਾਨ ਅਧਿਆਪਕਾਂ ਨਾਲ ਧਰਨੇ 'ਚ ਬੈਠਣ ਲੱਗੇ ਤਾਂ ਅਧਿਆਪਕਾਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਹੁੰਦਾ ਦੇਖ 'ਆਪ' ਆਗੂਆਂ ਨੇ ਉਥੋਂ ਜਾਣਾ ਹੀ ਬਿਹਤਰ ਸਮਝਿਆ। 

ਦੂਜੇ ਪਾਸੇ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸੇ ਵੀ ਵਰਗ ਨਾਲ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਧਿਆਪਕਾਂ ਦੀਆਂ ਤਨਖਾਹਾਂ 42 ਹਜ਼ਾਰ ਤੋਂ 15 ਹਜ਼ਾਰ ਕਰ ਦਿੱਤੀਆਂ ਹਨ, ਜਿਸ ਕਾਰਨ ਉਹ ਪਟਿਆਲਾ ਵਿਚ ਧਰਨੇ ਲਗਾਉਣ ਲਈ ਮਜਬੂਰ ਹਨ।


Related News