ਮੁੱਖ ਮੰਤਰੀ ਭਗਵੰਤ ਮਾਨ 27 ਅਪ੍ਰੈਲ ਨੂੰ ਬਾਘਾਪੁਰਾਣਾ ''ਚ ਕਰਨਗੇ ਰੈਲੀ

Thursday, Apr 25, 2024 - 03:07 PM (IST)

ਮੁੱਖ ਮੰਤਰੀ ਭਗਵੰਤ ਮਾਨ 27 ਅਪ੍ਰੈਲ ਨੂੰ ਬਾਘਾਪੁਰਾਣਾ ''ਚ ਕਰਨਗੇ ਰੈਲੀ

ਬਾਘਾਪੁਰਾਣਾ (ਅਜੇ ਅਗਰਵਾਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 27 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਚ ਸ਼ਾਮ 3 ਵਜੇ ਸੁਭਾਸ਼ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਰੋਡ ਵਿਖੇ ਪਹੁੰਚ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਜਗ ਬਾਣੀ  ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੇ ਹੱਕ ਵਿਚ ਇਕ ਵੱਡੀ ਰੈਲੀ ਕਰਨਗੇ। 

ਵਿਧਾਇਕ ਸੁਖਾਨੰਦ ਨੇ ਕਿਹਾ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਿਧਾਇਕ, ਚੇਅਰਮੈਨ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਾਘਾਪੁਰਾਣਾ ਆਮਦ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।


author

Gurminder Singh

Content Editor

Related News