ਭਗਵੰਤ ਮਾਨ ਮੁੜ ਸੰਭਾਲਣਗੇ ''ਝਾੜੂ'' ਦੀ ਕਮਾਨ, ਰਸਮੀਂ ਐਲਾਨ ਅੱਜ
Wednesday, Jan 30, 2019 - 11:12 AM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ 'ਚ 'ਝਾੜੂ' ਦੀ ਕਮਾਨ ਮੁੜ ਸੌਂਪ ਦਿੱਤੀ ਹੈ। ਚੰਡੀਗੜ੍ਹ 'ਚ ਬੁੱਧਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ 'ਚ ਇਕ ਸਾਦੇ ਸਮਾਰੋਹ ਦੌਰਾਨ ਭਗਵੰਤ ਮਾਨ ਦੀ ਪੰਜਾਬ ਪ੍ਰਧਾਨ ਦੇ ਤੌਰ 'ਤੇ ਦੁਬਾਰਾ ਤਾਜਪੋਸ਼ੀ ਕੀਤੀ ਜਾਵੇਗੀ। ਦੱਸ ਦੇਈਏ ਕਿ ਪਿਛਲੇ ਦਿਨੀਂ 'ਆਪ' ਕੋਰ ਕਮੇਟੀ ਦੀ ਮੀਟਿੰਗ 'ਚ ਸਾਰੇ ਮੈਂਬਰਾਂ ਨੇ ਭਗਵੰਤ ਮਾਨ ਦਾ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਕੇਂਦਰੀ ਪਾਲੀਟੀਕਲ ਅਫੇਅਰ ਕਮੇਟੀ ਨੂੰ ਫਿਰ ਤੋਂ ਵਿਚਾਰ ਕਰਨ ਲਈ ਕਿਹਾ ਸੀ। ਭਗਵੰਤ ਮਾਨ ਨੂੰ ਪ੍ਰਧਾਨਗੀ ਦੀ ਕਮਾਨ ਸੌਂਪਣ ਮੌਕੇ 'ਆਪ' ਦੇ ਸਾਰੇ ਵਿਧਾਇਕ, ਸੰਸਦ ਮੈਂਬਰ, ਕੋਰ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਹੋਰ ਅਧਿਕਾਰੀ ਮੌਜੂਦ ਰਹਿਣਗੇ।