ਭਗਵੰਤ ਮਾਨ ਦੇ ਨਿਸ਼ਾਨੇ 'ਤੇ ਅਕਾਲੀ-ਕਾਂਗਰਸੀ, ਦੱਸਿਆ ਇੱਕੋ ਥਾਲੀ ਦੇ ਚੱਟੇ-ਬੱਟੇ

Saturday, Feb 03, 2018 - 04:34 PM (IST)

ਭਗਵੰਤ ਮਾਨ ਦੇ ਨਿਸ਼ਾਨੇ 'ਤੇ ਅਕਾਲੀ-ਕਾਂਗਰਸੀ, ਦੱਸਿਆ ਇੱਕੋ ਥਾਲੀ ਦੇ ਚੱਟੇ-ਬੱਟੇ

ਬੁਢਲਾਡਾ/ਬਰੇਟਾ (ਬਾਂਸਲ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਵਾਰ ਕਰਦਿਆਂ ਕਿਹਾ ਹੈ ਕਿ 'ਪੋਲ ਖੋਲ੍ਹ' ਰੈਲੀਆਂ 'ਚ ਦੋਵੇਂ ਪਾਰਟੀਆਂ ਇਕ-ਦੂਜੇ ਦੀ ਪੋਲ ਖੋਲ੍ਹਣ ਲਈ ਤਿਆਰ ਖੜ੍ਹੀਆਂ ਹਨ ਅਤੇ ਅਕਾਲੀ-ਕਾਂਗਰਸੀ ਦੋਵੇਂ ਹੀ ਇਕੋ ਥੈਲੀ ਦੇ ਚੱਟੇ-ਬੱਟੇ ਹਨ। ਭਗਵੰਤ ਮਾਨ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਪਿੰਡ ਦੋਦੜਾ ਵਿਖੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਭਗਵੰਤ ਮਾਨ ਨੇ ਕਿਹਾ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਅਤੇ ਕਾਰਪੋਰੇਸ਼ਨ ਚੋਣਾਂ ਵਿੱਚ ਕੀਤੀ ਗਈ ਗੁੰਡਾਗਰਦੀ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਆਮ ਬਜਟ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਵਾਲਾ ਹੈ, ਜਦੋਂ ਕਿ ਦੇਸ਼ ਦਾ ਕਿਸਾਨ ਕਰਜ਼ੇ ਦੀ ਮਾਰ ਕਾਰਨ ਖੁਦਕੁਸ਼ੀਆਂ ਦੇ ਰਾਹ 'ਤੇ ਤੁਰਿਆ ਹੋਇਆ ਹੈ ਪਰ ਕੇਂਦਰ ਸਰਕਾਰ ਕਿਰਸਾਨੀ ਦੀ ਮਜ਼ਬੂਤੀ ਦੇ ਉਲਟ ਪੂੰਜੀਪਤੀਆਂ ਨੂੰ ਲਾਭ ਦੇਣ ਵਿੱਚ ਲੱਗੀ ਹੋਈ ਹੈ। 
ਉਨ੍ਹਾਂ ਕਿਹਾ ਕਿ ਜੇਕਰ ਬਠਿੰਡੇ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਮੈਨੂੰ ਮੌਕਾ ਦਿੱਤਾ ਤਾਂ ਉਹ ਬਠਿੰਡਾਂ ਹਲਕੇ ਦੇ ਲੋਕਾਂ ਦੀ ਮੰਗਾਂ ਨੂੰ ਪੂਰਾ ਕਰਦਿਆਂ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ ਪਰ ਸੰਗਰੂਰ ਹਲਕੇ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਜਿਤਾਉਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ਹਲਕਾ ਵਿਧਾਇਕ ਪਿੰ੍ਰਸੀਪਲ ਬੁੱਧਰਾਮ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀਆਂ ਦੇ ਰਾਜ ਵਿੱਚ ਕੋਈ ਫਰਕ ਨਹੀਂ ਹੈ ਅਤੇ ਅਕਾਲੀ ਦਲ ਦੀ ਤਰ੍ਹਾਂ ਕਾਂਗਰਸ ਵੀ ਲੋਕਾਂ ਦੀ ਭਲਾਈ ਲਈ ਕੋਈ ਕੰਮ ਕਰਦੀ ਨਜ਼ਰ ਨਹੀਂ ਆ ਰਹੀ। 


Related News