ਭਗਵੰਤ ਮਾਨ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ ਕੇਜਰੀਵਾਲ, ਸਿਸੋਦੀਆ ਅਤੇ ਸੰਜੇ ਸਿੰਘ

08/01/2018 4:32:18 PM

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ  ਦਾ ਹਾਲ ਜਾਨਣ ਲਈ ਕੇਜਰੀਵਾਲ, ਸਿਸੋਦੀਆ ਅਤੇ ਸੰਜੇ ਸਿੰਘ ਹਸਪਤਾਲ ਪੁੱਜੇ ਹਨ।

ਦੱਸ ਦਈਏ ਕਿ ਗੁਰਦੇ 'ਚ ਪੱਥਰੀ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ ਆਰ.ਐੱਮ.ਐੱਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹ ਪਿਛਲੇ 2 ਦਿਨਾਂ ਤੋਂ ਦਾਖ਼ਲ ਦੱਸੇ ਜਾ ਰਹੇ ਹਨ। ਭਗਵੰਤ ਮਾਨ ਦੀਆਂ ਹਸਪਤਾਲ 'ਚ ਦਾਖ਼ਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।