ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੰਮੀ ਧੀ ਦਾ ਰੱਖਿਆ ਇਹ ਖੂਬਸੂਰਤ ਨਾਂ
Friday, Mar 29, 2024 - 06:39 PM (IST)

ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਵਜੰਮੀ ਧੀ ਦਾ ਨਾਂ ਰੱਖ ਦਿੱਤਾ ਗਿਆ ਹੈ। ਮੁੱਖ ਮੰਤਰੀ ਹੁਰਾਂ ਵੱਲੋਂ ਧੀ ਦਾ ਨਾਮ 'ਨਿਆਮਤ' ਰੱਖਿਆ ਗਿਆ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਗਈ ਹੈ। ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਨੰਨ੍ਹੀ ਧੀ ਨੂੰ ਗੋਦ 'ਚ ਚੁੱਕ ਕੇ ਘਰ ਪੁੱਜੇ ਹਨ। ਉਨ੍ਹਾਂ ਨੇ ਧੀ ਦਾ ਨਾਮ ਨਿਆਮਤ ਕੌਰ ਮਾਨ ਰੱਖਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਝਲਕ
ਦੱਸਣਯੋਗ ਹੈ ਕਿ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਨ੍ਹਾਂ ਦੀ ਮਾਂ ਸਾਰੀ ਰਾਤ ਫੋਰਟਿਸ ਹਸਪਤਾਲ ਵਿਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਅਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿਚ ਪਹੁੰਚੇ। ਜਿਸ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਮਿਲਣ ਉਪਰੰਤ ਮੁੱਖ ਮੰਤਰੀ ਖੁਦ ਨਵਜੰਮੀ ਧੀ ਨੂੰ ਗੋਦੀ ਵਿਚ ਚੁੱਕ ਕੇ ਘਰ ਲਈ ਰਵਾਨਾ ਹੋਏ।
ਇਹ ਵੀ ਪੜ੍ਹੋ : ਡਿਫਾਲਟਰਾਂ ਦੀ ਆਵੇਗੀ ਸ਼ਾਮਤ, ਵੱਡੀ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ ਵਿਭਾਗ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8