ਭਗਵੰਤ ਮਾਨ ਦਾ ਬਿਆਨ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਤਾਂ ਉਹ ਡਰੱਗਜ਼ ਛੱਡ ਦੇਣਗੇ

12/11/2022 4:43:16 PM

ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਸੀ ਤਾਂ ਪੰਜਾਬ ਸਿਰ ਸਭ ਤੋਂ ਵੱਧ ਕਰਜ਼ਾ ਚੜ੍ਹਿਆ ਸੀ। ਇਸ ਸਮੇਂ ਪੰਜਾਬ ’ਤੇ 2.75 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਕਰਜ਼ਾ ਵਧਾਉਣ ਦੀ ਗੱਲ ਕਰ ਰਹੀ ਹੈ ਤਾਂ ਉਸ ਦੇ 2-3 ਕਾਰਨ ਹਨ। ਉਨ੍ਹਾਂ ਦੱਸਿਆ ਕਿ ਮਹਾਨਦੀ ਕੋਲਖਾਨਾ ਤੋਂ ਕੋਲਾ ਲੰਬੇ ਰਸਤੇ ਰਾਹੀਂ ਆ ਰਿਹਾ ਹੈ। ਪੰਜਾਬ ਨੂੰ 800 ਕਰੋੜ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਭਾਖੜਾ ਨਹਿਰ ’ਤੇ ਪਣ ਬਿਜਲੀ ਪ੍ਰਾਜੈਕਟ ਲਗਾ ਕੇ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ। ਭਾਰਤ ਸਰਕਾਰ ਪਣ-ਬਿਜਲੀ ਪ੍ਰਾਜੈਕਟ ਲਾਉਣ ਲਈ ਕਹਿ ਰਹੀ ਹੈ ਪਰ ਹਰਿਆਣਾ ਨੂੰ ਇਸ ’ਚੋਂ ਹਿੱਸਾ ਦੇਣਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਝਾਰਖੰਡ ’ਚ ਪੰਜਾਬ ਦੀ ਕੋਲੇ ਦੀ ਖਾਣ ਬੰਦ ਪਈ ਹੈ। ਅਸੀਂ ਕੋਲਾ ਕੱਢਣ ਲਈ ਤਿਆਰ ਹਾਂ ਅਤੇ ਰੇਲ ਰਾਹੀਂ ਪੰਜਾਬ ਲਿਆ ਸਕਦੇ ਹਾਂ। ਅਸੀਂ ਸੂਬੇ ਦੇ ਤਿੰਨ ਥਰਮਲ ਪਲਾਂਟਾਂ ਨੂੰ ਸਸਤਾ ਕੋਲਾ ਦੇਵਾਂਗੇ। ਉਨ੍ਹਾਂ ਕਿਹਾ ਕਿ ਕੇਂਦਰ ਇਸ ਕੋਲੇ ’ਤੇ 800 ਰੁਪਏ ਪ੍ਰਤੀ ਟਨ ਰਾਇਲਟੀ ਦੀ ਮੰਗ ਕਰ ਰਿਹਾ ਹੈ। ਕੇਂਦਰ ਸਰਕਾਰ ਪੰਜਾਬ ਨਾਲ ਵਧੀਕੀਆਂ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਥਿਕਤਾ ਨੂੰ ਚੰਗੀ ਤਰ੍ਹਾਂ ਸੰਭਾਲਿਆ ਹੋਇਆ ਹੈ। ਅਸੀਂ ਵਿਰਾਸਤ ’ਚ ਮਿਲੇ ਵੱਡੇ ਕਰਜ਼ੇ ਦੇ ਬਾਵਜੂਦ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗੇ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੁਮਲੇਬਾਜ਼ੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000-1000 ਰੁਪਏ ਦੀ ਗਰੰਟੀ ਦੇਣ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ  ਰੁਜ਼ਗਾਰ  ਮਿਲ ਜਾਂਦਾ ਹੈ ਤਾਂ ਉਹ ਡਰੱਗਜ਼ ਛੱਡ ਦੇਣਗੇ ਅਤੇ ਕਿਸੇ ਹੋਰ ਮਾੜੇ ਕੰਮ ’ਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਬਣਨ ਦਾ ਮਾਣ ਹਾਸਲ ਹੈ। ਆਮ ਆਦਮੀ ਪਾਰਟੀ ਸਭ ਤੋਂ ਤੇਜ਼ੀ ਨਾਲ ਅੱਗੇ ਵਧੀ ਹੈ। 2 ਸੂਬਿਆਂ ’ਚ ਸਾਡੀ ਸਰਕਾਰ ਬਣ ਚੁੱਕੀ ਹੈ। ਐੱਮ. ਸੀ. ਡੀ. ’ਚ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰ ਚੁੱਕੀ ਹੈ। ਸਾਡੀ ਸੰਸਦ ’ਚ 10 ਸੰਸਦ ਮੈਂਬਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕਿਸੇ ਹੋਰ ਪਾਰਟੀ ਨੇ ਇੰਨੀ ਤੇਜ਼ੀ ਨਾਲ ਵਿਕਾਸ ਨਹੀਂ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ’ਚੋਂ ਨਿਕਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੇ 92 ਵਿਧਾਇਕ ਹਨ, ਜਿਨ੍ਹਾਂ ’ਚੋਂ 82 ਪਹਿਲੀ ਵਾਰ ਚੁਣੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ’ਚ ਕੋਈ ਦਿੱਕਤ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕ ਲੱਖ ਕਰੋੜ ਦਾ ਵਾਧੂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ। ਅਸੀਂ ਇਸ ਨੂੰ ਵੀ ਪੂਰਾ ਕਰਾਂਗੇ। ਅਸੀਂ ਪੰਜਾਬ ’ਚ ਨਵੀਂ ਇੰਡਸਟਰੀ ਲਿਆਵਾਂਗੇ।

ਇਹ ਵੀ ਪੜ੍ਹੋ :  ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੀ ਗਾਰੰਟੀ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਨਵੇਂ ਉਦਯੋਗਾਂ ਦੇ ਆਉਣ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ, ਇਸ ਲਈ ਹੁਣ ਉਨ੍ਹਾਂ ਦਾ ਰਵੱਈਆ ਘੱਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ’ਚ ਹਾਲਾਤ ਖ਼ਰਾਬ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਗੈਂਗਸਟਰ ਨੂੰ ਵੀ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਪੁਲਸ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਪੰਜਾਬ ਆਉਂਦੇ ਹਨ ਤਾਂ ਵੀ ਉਨ੍ਹਾਂ ਦੇ ਸਵਾਗਤ ਲਈ ਵਰਕਰ ਨਹੀਂ ਮਿਲਣਗੇ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਨੌਜਵਾਨ ਕਾਂਗਰਸ ਵੱਲ ਨਹੀਂ ਜਾਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਭ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਫਿਰ ਵੀ ਉਹ ਸੱਤਾ ’ਚ ਆ ਗਈ।

ਇਹ ਵੀ ਪੜ੍ਹੋ : ਤਰਨਤਾਰਨ ਦੇ ਪੁਲਸ ਥਾਣੇ 'ਤੇ ਹੋਏ ਰਾਕੇਟ ਲਾਂਚਰ ਹਮਲੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri