ਜ਼ਿਮਨੀ ਚੋਣ ’ਚ ਕੀਤੇ ਸਾਰੇ ਵਾਅਦੇ ਪੂਰੇ ਹੋਣਗੇ : ਭਗਵੰਤ ਮਾਨ
Sunday, Jul 21, 2024 - 11:12 AM (IST)
ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਅਤੇ ਬਾਬਾ ਪ੍ਰਗਟ ਨਾਥ ਜੀ ਰਹੀਮਪੁਰ ਨੇ ਸ਼ਨੀਵਾਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਪੱਛਮੀ ਵਿਧਾਨ ਹਲਕੇ ਦੀ ਸੀਟ ਜਿੱਤਣ ’ਤੇ ਵਧਾਈ ਦਿੱਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਚੋਣ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ ਜਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਪਾਰਟੀ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਜਨਤਾ ਨੇ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਜੋ ਵੱਡਾ ਫਤਵਾ ਦਿੱਤਾ ਹੈ, ਉਸ ਨੂੰ ਵੇਖਦੇ ਹੋਏ ਸਾਨੂੰ ਹੋਰ ਵੀ ਸੰਜੀਦਗੀ ਨਾਲ ਕੰਮ ਕਰਨਾ ਪਵੇਗਾ ਅਤੇ ਜਨਤਾ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਹੋਵੇਗਾ। ਮੀਟਿੰਗ ਦੌਰਾਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਸਕੈਨ ਮਸ਼ੀਨ ਵਾਲੇ ਕਮਰੇ 'ਚੋਂ ਮਿਲੀ ਲਾਸ਼
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਨਤਾ ਸਾਡੇ ਤੋਂ ਵਿਕਾਸ ਚਾਹੁੰਦੀ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੌਣੇ 3 ਸਾਲਾਂ ਵਿਚ ਜਨਤਾ ਨਾਲ ਕੀਤੇ ਅਨੇਕ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਿਸ ਵਿਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ, ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣਾ, ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕਦਮ ਚੁੱਕਣਾ ਆਦਿ ਸ਼ਾਮਲ ਹਨ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਆਮ ਜਨਤਾ ਨੂੰ ਮਾਨ ਸਰਕਾਰ ਤੋਂ ਭਾਰੀ ਉਮੀਦਾਂ ਹਨ, ਇਸ ਲਈ ਚੋਣਾਂ ਵਿਚ ਵਾਰ-ਵਾਰ ਆਮ ਆਦਮੀ ਪਾਰਟੀ ਨੂੰ ਜਿੱਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਪਿਛਲੇ ਕੁਝ ਸਾਲਾਂ ਦੌਰਾਨ ਜੋ ਸਹੂਲਤਾਂ ਮੁੱਖ ਮੰਤਰੀ ਨੇ ਦਿੱਤੀਆਂ ਹਨ, ਉਹ ਕੋਈ ਵੀ ਸਾਬਕਾ ਸਰਕਾਰ ਨਹੀਂ ਦੇ ਸਕੀ। ਚੰਦਨ ਗਰੇਵਾਲ ਨੇ ਵੀ ਮੁੱਖ ਮੰਤਰੀ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।