ਮੁੱਖ ਮੰਤਰੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਵਿਰੋਧੀਆਂ ’ਤੇ ਵਿੰਨ੍ਹੇ ਨਿਸ਼ਾਨੇ

Monday, Oct 03, 2022 - 06:41 PM (IST)

ਮੁੱਖ ਮੰਤਰੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਵਿਰੋਧੀਆਂ ’ਤੇ ਵਿੰਨ੍ਹੇ ਨਿਸ਼ਾਨੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਗੰਨੇ ਦੇ ਭਾਅ ’ਚ ਵਾਧਾ ਕਰਨ ਦਾ ਐਲਾਨ ਕੀਤਾ, ਉਥੇ ਹੀ ਉਨ੍ਹਾਂ ਨੇ ਕਾਂਗਰਸ ’ਤੇ ਕਈ ਸ਼ਬਦੀ ਹਮਲੇ ਵੀ ਕੀਤੇ। ਮਾਨ ਨੇ ਕਿਹਾ ਕਿ ਕਾਂਗਰਸ ਤੇ ਬੀਜੇਪੀ ਆਪਸ 'ਚ ਰਲੀ ਹੋਈ ਹੈ। ਲੋਕਾਂ ਨੂੰ ਲੁੱਟਦੇ ਹੋਏ ਇਨ੍ਹਾਂ ਨੂੰ 25-25 ਸਾਲ ਹੋ ਗਏ ਹਨ ਕਿਉਂਕਿ ‘ਢਿੱਡ ਦਾ ਭੁੱਖਾ ਰੱਜ ਜਾਂਦਾ ਨੀਅਤ ਦਾ ਭੁੱਖਾ ਨਹੀਂ ਰੱਜਦਾ’। ਮਾਨ ਨੇ ਕਿਹਾ ਕਿ ਪੁਰਾਣੇ ਸਿਆਸਤਦਾਨ ਨੀਅਤ ਦੇ ਭੁੱਖੇ ਹਨ। 

ਪੜ੍ਹੋ ਇਹ ਵੀ ਖ਼ਬਰ : ਸੁਹਰਿਆਂ ਤੋਂ ਦੁਖੀ ਵਿਆਹੁਤਾ ਨੇ ਹੱਥੀਂ ਗੱਲ ਲਾਈ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਜਿਥੇ ਸਾਰੇ ਬੈਠੇ ਹਾਂ, ਇਹ ਲੋਕਤੰਤਰ ਦਾ ਘਰ ਹੈ। ਕਈ ਲੋਕ ਲੋਕਾਂ ਦੇ ਮਤਦਾਨ ਨੂੰ ਪੈਸੇ ਨਾਲ ਖ਼ਰੀਦ ਲੈਂਦੇ ਹਨ। ਲੋਕਤੰਤਰ ਨੂੰ ਪੈਸਾ-ਤੰਤਰ ਅਤੇ ਲੁੱਟ-ਤੰਤਰ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਗੰਨੇ ਦੇ ਰੇਟ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ 20 ਰੁਪਏ ਦਾ ਵਾਧਾ ਕਰਦੇ ਹੋਏ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ’ਤੇ ਸ਼ਬਦੀ ਹਮਲਾ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪ੍ਰਤਾਪ ਸਿੰਘ ਭਾਜਪਾ ਕਿਹਾ। ਮਾਨ ਨੇ ਕਿਹਾ ਕਿ ਇਹ ਗੁਜਰਾਤ ’ਚ ਬੈਠਕਾਂ ਕਦੇ ਹਨ ਅਤੇ ਬੁਰਾ-ਭਲਾ ਆਮ ਆਦਮੀ ਪਾਰਟੀ ਨੂੰ ਕਹਿੰਦੇ ਹਨ। ਕੋਈ ਵੀ ਵਿਅਕਤੀ ਕਾਂਗਰਸ ਦਾ ਪ੍ਰਧਾਨ ਬਣਨ ਨੂੰ ਤਿਆਰ ਨਹੀਂ। ਇਸੇ ਦਰਮਿਆਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਹਰ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਕੌਮੀ ਆਗੂਆਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਵਚਨਬੱਧ ਹੈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ 'ਤੇ ਬੋਲੇ ਭਗਵੰਤ ਮਾਨ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਗੈਂਗਸਟਰ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਮਾਮਲੇ ’ਚ ਪ੍ਰੀਤਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਨੇਪਾਲ ਦੀ ਸਰਹੱਦ ’ਤੇ ਸਖ਼ਤ ਪਹਿਰਾ ਲਗਾਇਆ ਗਿਆ ਹੈ। ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੇ ਕੁਲ 36 ਮੁਲਜ਼ਮ ਹਨ। 28 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਮਾਨ ਨੇ ਕਿਹਾ ਕਿ ਇਹ ਗੈਂਗਸਟਰ ਪਿਛਲੇ 6 ਮਹੀਨਿਆਂ ’ਚ ਪੈਦਾ ਨਹੀਂ ਹੋਏ ਸਗੋਂ ਇਹ ਵਿਰੋਧੀਆਂ ਵਲੋਂ ਪੈਦਾ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ : ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਪਹਿਲਾਂ ਗੋਲਕ 'ਚੋਂ ਕੱਢੇ ਰੁਪਏ ਤੇ ਫਿਰ ਸ਼ਸਤਰ, CCTV ’ਚ ਕੈਦ ਹੋਈ ਘਟਨਾ


author

rajwinder kaur

Content Editor

Related News