ਭਾਜਪਾ ਆਪਣੇ ਮਨੋਰਥ ’ਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ : ਭਗਵੰਤ ਮਾਨ

Sunday, Oct 27, 2024 - 11:29 AM (IST)

ਭਾਜਪਾ ਆਪਣੇ ਮਨੋਰਥ ’ਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ : ਭਗਵੰਤ ਮਾਨ

ਜਲੰਧਰ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਜਪਾ ਕਦੇ ਵੀ ਆਪਣੇ ਮਨੋਰਥ ਵਿਚ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕੱਲ੍ਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਦੇ ਯਤਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਅਹੁਦੇਦਾਰਾਂ ਰਾਹੀਂ ਕੇਜਰੀਵਾਲ ’ਤੇ ਹਮਲਾ ਕਰਵਾਉਣ ਦਾ ਯਤਨ ਕੀਤਾ ਪਰ ਦਿੱਲੀ ਵਿਚ ਕੇਜਰੀਵਾਲ ਨੂੰ ਜਨਤਾ ਦਾ ਅਪਾਰ ਸਮਰਥਨ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹੀ ਪਹਿਲਾਂ ਜੇਲ ਵਿਚ ਉਨ੍ਹਾਂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਉਹ ਕਾਮਯਾਬ ਨਹੀਂ ਹੋਏ ਸਨ। ਹੁਣ ਜਨਤਕ ਸਭਾ ਵਿਚ ਉਨ੍ਹਾਂ ’ਤੇ ਹਮਲਾ ਕਰਨ ਦਾ ਯਤਨ ਕੀਤਾ ਗਿਆ ਹੈ। ਭਾਜਪਾ ਭਾਵੇਂ ਕਿੰਨੇ ਵੀ ਯਤਨ ਕਰ ਲਵੇ ਪਰ ਕੇਜਰੀਵਾਲ ਦੀ ਲੋਕਪ੍ਰਿਯਤਾ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਹਰਾਉਣ ’ਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ

ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਪੂਰੀ ਤਰ੍ਹਾਂ ਕੇਜਰੀਵਾਲ ਦੇ ਨਾਲ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਨ੍ਹਾਂ ਨੂੰ ਭਾਰੀ ਸਫਲਤਾ ਮਿਲਣ ਵਾਲੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਜਨਤਾ ਦਾ ਰੁਝਾਨ ਆਮ ਆਦਮੀ ਪਾਰਟੀ ਵੱਲ ਵਧਦਾ ਵੇਖ ਕੇ ਭਾਜਪਾ ਵਿਚ ਘਬਰਾਹਟ ਵੇਖੀ ਜਾ ਰਹੀ ਹੈ ਅਤੇ ਉਸੇ ਦਾ ਨਤੀਜਾ ਹੈ ਕਿ ਉਨ੍ਹਾਂ ਉੱਪਰ ਹਮਲਾ ਕਰਨ ਦਾ ਯਤਨ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਵੀ ਕੇਜਰੀਵਾਲ ਉੱਪਰ ਭਾਜਪਾ ਸਮਰਥਕਾਂ ਵੱਲੋਂ ਹਮਲਾ ਕਰਨ ਦੇ ਯਤਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ 'ਆਪ' ਲਗਾਤਾਰ ਤੀਜੀ ਵਾਰ ਸੱਤਾ ਵਿਚ ਆਏਗੀ। ਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੰਨੇ ਪਾਣੀ ਵਿਚ ਹੈ ਅਤੇ ਉਸ ਦੀ ਦਿੱਲੀ ਵਿਚ ਤਾਕਤ ਕਿੰਨੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਅਰਮਾਨਪ੍ਰੀਤ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ ‘ਚ ਪਹਿਲਾ ਰੈਂਕ ਕੀਤਾ ਹਾਸਲ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News