ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੰਨੇ ਦਾ ਭਾਅ ਵਧਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਮੁੜ ਸੜਕਾਂ ’ਤੇ ਉਤਰਨ ਦਾ ਐਲਾਨ

12/01/2023 6:28:12 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਗੰਨੇ ਦੇ ਭਾਅ ਵਿਚ 11 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ ਪਰ ਇਸ ਐਲਾਨ ਦੇ ਬਾਵਜੂਦ ਵੀ ਕਿਸਾਨ ਖਫ਼ਾ ਨਜ਼ਰ ਆ ਰਹੇ ਹਨ। ਕਿਸਾਨਾਂ ਨੇ ਮੁੱਖ ਮੰਤਰੀ ਦੇ ਫ਼ੈਸਲੇ ’ਤੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਮੁੜ ਸੜਕਾਂ ’ਤੇ ਨਿੱਤਰਣ ਦਾ ਐਲਾਨ ਕੀਤਾ ਹੈ। ਪਤਾ ਲੱਗਾ ਹੈ ਕਿ ਦਸੂਹਾ ਦੀ ਗੰਨਾ ਮਿਲ ਦੇ ਬਾਹਰ ਕਿਸਾਨ ਧਰਨੇ ’ਤੇ ਬੈਠ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵਲੋਂ 14 ਰੁਪਏ ਭਾਅ ਵਧਾਉਣ ਦੀ ਗੱਲ ਆਖੀ ਗਈ ਸੀ ਪਰ ਇਹ ਭਾਅ ਸਿਰਫ 11 ਰੁਪਏ ਵਧਾਇਆ ਗਿਆ ਹੈ, ਜਦਕਿ ਇਸ ਐਲਾਨ ਵਿਚ ਕੋਈ ਗੰਨਾ ਮਿਲ ਚਲਾਉਣ ਦੀ ਗੱਲ ਨਹੀਂ ਆਖੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਕੁੱਝ ਸਮੇਂ ਪਹਿਲਾਂ ਆਖਿਆ ਸੀ ਕਿ ਗੰਨਾ ਮਿਲਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਪਰ ਇਸ ਦੇ ਬਾਵਜੂਦ ਕਿਸਾਨਾਂ ਦੀ ਮੰਗ ਨਹੀਂ ਮੰਨੀ ਗਈ ਹੈ।

ਇਹ ਵੀ ਪੜ੍ਹੋ : ਸਖ਼ਤ ਫ਼ੈਸਲਾ, ਹੁਣ ਇਨ੍ਹਾਂ ਵਾਹਨਾਂ ਨੂੰ ਪੰਪਾਂ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਅੱਜ ਗੰਨੇ ਦੇ ਭਾਅ ਵਿਚ ਕੀਤਾ ਗਿਆ 11 ਰੁਪਏ ਦਾ ਵਾਧਾ

ਪੰਜਾਬ ਸਰਕਾਰ ਵੱਲੋਂ ਅੱਜ ਗੰਨੇ ਦੇ ਭਾਅ ਵਿਚ 11 ਰੁਪਏ ਦਾ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ 'ਚ 11 ਰੁਪਏ ਦਾ ਇਕ ਸ਼ੁਭ ਸ਼ਗਨ ਹੁੰਦਾ ਹੈ। ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ 'ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਨਾਲ ਹੀ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖ਼ਬਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਪੈਸਾ ਪੰਜਾਬੀਆਂ ਦੇ ਨਾਮ ਹੀ ਕੀਤਾ ਜਾਵੇਗਾ। ਇਥੇ ਦੱਸ ਦਈਏ ਕਿ ਪੰਜਾਬ ਸਰਕਾਰ ਦੇ ਐਲਾਨ ਤੋਂ ਬਾਅਦ ਪੰਜਾਬ ਵਿਚ ਗੰਨੇ ਦਾ ਰੇਟ ਹਰਿਆਣਾ ਤੋਂ ਦੋ ਰੁਪਏ ਵੱਧ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਵੀ ਦਿੱਤਾ ਸੀ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਪੰਜਾਬ ਵਿਚ ਹੜ੍ਹਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮ.ਐੱਸ.ਪੀ. ਤੇ ਖਰੀਦ ਦੀ ਗਾਰੰਟੀ ਦੇ ਨਾਲ-ਨਾਲ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਸਮੇਤ ਵਿਆਜ ਜਾਰੀ ਕਰਨ ਦੀ ਮੰਗ ਰੱਖੀ ਸੀ । ਅੱਜ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਬਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh