Fake Videos ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਦਾਅਵਾ
Thursday, Oct 23, 2025 - 06:11 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਾਇਰਲ ਕੀਤੀਆਂ ਗਈਆਂ ਕਥਿਤ ਫੇਕ ਵੀਡੀਓ ਉਤੇ ਬੋਲੇ ਹਨ। ਦਰਅਸਲ ਪੱਤਰਕਾਰ ਵੱਲੋਂ ਜਦੋਂ ਉਨ੍ਹਾਂ ਕੋਲੋਂ ਇਸ ਫੇਕ ਵੀਡੀਓ ਬਾਰੇ ਪੁੱਛਿਆ ਗਿਆ ਅਤੇ ਕਿਹਾ ਗਿਆ ਕਿ ਕੁਝ ਆਗੂ ਇਸ ਵੀਡੀਓ ਨੂੰ ਵਾਇਰਲ ਕਰ ਰਹੇ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਕੋਲ ਫੇਕ ਤੋਂ ਬਿਨਾਂ ਹੋਰ ਹੈ ਵੀ ਕੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਜਪਾ ਵੱਲੋਂ ਲਗਾਤਾਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਭਾਜਪਾ ਆਗੂਆਂ ਵੱਲੋਂ ਜਾਣ ਬੁੱਛ ਕੇ ਇਸ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਖਾਲ੍ਹੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਨਵੇਂ ਹੁਕਮ
ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਆਗੂ ਇਸ ਵੀਡੀਓ ਨੂੰ ਵਾਇਰਲ ਕਰ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਮੋਹਾਲੀ ਦੀ ਕੋਰਟ ਨੇ ਫੇਸਬੁੱਕ ਤੇ ਗੂਗਲ ਨੂੰ ਏਆਈ ਦੀ ਮਦਦ ਨਾਲ ਤਿਆਰ ਡੀਪ ਫੇਕ ਵੀਡੀਓ ਇੰਟਰਨੈੱਟ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਏਆਈ ਡੀਪ ਫੇਕ ਵੀਡੀਓ ਸੱਜੇ-ਪੱਖੀ ਟਰੋਲਰਜ਼ ਵੱਲੋਂ ਸਾਂਝਾ ਕੀਤਾ ਜਾ ਰਿਹਾ ਹੈ। ਇਹ ਇਕ ਫ਼ਰਜ਼ੀ ਵੀਡੀਓ ਹੈ ਅਤੇ ਕੋਰਟ ਨੇ ਇਸ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਧਿਆਨ ਦੇਣ, ਪੰਜ ਜ਼ਿਲਿਆਂ ਵਿਚ ਬੱਸਾਂ ਦਾ ਚੱਕਾ ਜਾਮ
ਕੀ ਕਿਹਾ ਸੀ 'ਆਪ' ਆਗੂ ਬਲਤੇਜ ਪੰਨੂ ਨੇ
ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਜਾ ਰਹੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਫੇਕ ਵੀਡੀਓਜ਼ ਬਾਰੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਹ ਪੂਰਾ ਘਟਨਾਕ੍ਰਮ ਵਿਰੋਧੀਆਂ ਵੱਲੋਂ ਚਲਾਇਆ ਜਾ ਰਿਹਾ ਪ੍ਰੋਪੇਗੰਡਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵੀਡੀਓਜ਼ ਸ਼ੇਅਰ ਕਰਨ ਵਾਲੇ ਅਕਾਊਂਟਸ ਭਾਰਤੀ ਜਨਤਾ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਨਾਲ ਜੁੜੇ ਹੋਏ ਹਨ। ਬਲਤੇਜ ਪੰਨੂ ਨੇ ਦੱਸਿਆ ਕਿ ਵੀਡੀਓਜ਼ ਅਪਲੋਡ ਕਰਨ ਵਾਲਾ ਵਿਅਕਤੀ ਕੈਨੇਡਾ ਵਿਚ ਰਹਿੰਦਾ ਹੈ ਤੇ ਉਸ 'ਤੇ ਪਹਿਲਾਂ ਵੀ ਧੋਖਾਧੜੀ ਦੇ ਕਈ ਦੋਸ਼ ਲੱਗ ਚੁੱਕੇ ਹਨ। ਇਸੇ ਵਿਅਕਤੀ ਨੇ ਕੁਝ ਸਮਾਂ ਪਹਿਲਾਂ ਕੇਂਦਰੀ ਮੰਤਰੀ ਦੀਆਂ ਵੀਡੀਓਜ਼ ਵੀ ਪਾਈਆਂ ਸਨ। ਉਨ੍ਹਾਂ ਕਿਹਾ ਕਿ ਮੋਹਾਲੀ ਦੀ ਅਦਾਲਤ ਨੇ ਵੀ ਮੁੱਖ ਮੰਤਰੀ ਦੀਆਂ ਇਨ੍ਹਾਂ ਵੀਡੀਓਜ਼ ਨੂੰ ਫੇਕ ਦੱਸਿਆ ਹੈ ਤੇ 24 ਘੰਟਿਆਂ ਅੰਦਰ ਇਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਗ੍ਰੰਥੀ ਸਿੰਘ ਦਾ ਕਤਲ, ਪਿੰਡ ਦੇ ਵਿਚਕਾਰ ਮਾਰੀਆਂ ਗੋਲੀਆਂ